ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ, ਪਿਸਤੌਲ ਸਣੇ ਮੈਗਜੀਨ ਬਰਾਮਦ
Thursday, Mar 26, 2020 - 03:58 PM (IST)
ਫਿਰੋਜ਼ਪੁਰ (ਕੁਮਾਰ) - ਪਾਕਿਸਤਾਨੀ ਸਮੱਗਲਰਾਂ ਵਲੋਂ ਪਿਛਲੇ ਕਰੀਬ 5 ਦਿਨਾਂ ਤੋਂ ਲਗਾਤਾਰ ਹੈਰੋਇਨ ਅਤੇ ਹਥਿਆਰ ਭੇਜਣ ਦਾ ਸਿਲਸਿਲਾ ਜਾਰੀ ਹੈ। ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਦੇ ਜਵਾਨ ਪਾਕਿ ਤਸਕਰਾਂ ਦੇ ਮਨਸੂਬਿਆਂ ਨੂੰ ਹਰ ਵਾਰ ਨਾਕਾਮ ਕਰ ਦਿੰਦੇ ਹਨ, ਜਿਸ ਸਦਕਾ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਹੋ ਰਹੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਅੱਜ ਫਿਰ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਉਸ ਸਮੇਂ ਸਾਹਮਣੇ ਆਇਆ ਜਦੋਂ ਬੀ.ਐੱਸ.ਐੱਫ ਦੇ ਅਧਿਕਾਰੀਆਂ ਦੇ ਹੱਥ ਹੈਰੋਇਨ ਦੀਆਂ 3 ਪਲਾਸਟਿਕ ਦੀਆਂ ਬੋਤਲਾਂ ਲੱਗੀਆਂ। ਜਾਣਕਾਰੀ ਅਨੁਸਾਰ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿ ਸਮੱਗਲਰਾਂ ਵਲੋਂ ਬੀ.ਓ.ਪੀ. ਲੱਖਾ ਸਿੰਘ ਵਾਲਾ ਦੇ ਏਰੀਆ ਵਿਚ ਭੇਜੀਆਂ ਹੈਰੋਇਨ ਦੀਆਂ ਪਲਾਸਟਿਕ ਦੀਆਂ ਬੋਤਲਾਂ ਸਣੇ ਇਕ ਪਿਸਤੌਲ ਅਤੇ ਮੈਗਜੀਨ ਬਰਾਮਦ ਕੀਤੇ ਹਨ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ’ਚ ਕਰੋੜਾਂ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ।