ਫਿਰੋਜ਼ਪੁਰ : BSF ਨੇ ਕੌਮਾਂਤਰੀ ਸਰਹੱਦ ਤੋਂ 42 ਕਰੋੜ ਦੀ ਹੈਰੋਇਨ ਕੀਤੀ ਬਰਾਮਦ
Friday, May 22, 2020 - 02:04 PM (IST)
ਫਿਰੋਜ਼ਪੁਰ (ਮਨਦੀਪ) : ਫਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਬੀ.ਐੱਸ.ਐੱਫ. ਵਲੋਂ 42 ਕਰੋੜ ਦੀ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਦੀ-136 ਬਟਾਲੀਅਨ ਅਤੇ ਬਰਨਾਲਾ ਪੁਲਸ ਨੇ ਸਾਂਝੇ ਸਰਚ ਆਪਰੇਸ਼ਨ ਦੌਰਾਨ 8 ਕਿਲੋ 290 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੌਮਾਂਤਰੀ ਕੀਮਤ 42 ਕਰੋੜ ਦੱਸੀ ਜਾ ਰਹੀ ਹੈ। ਫਿਲਹਾਲ ਬੀ.ਐੱਸ.ਐੱਫ. ਵਲੋਂ ਪੂਰੇ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।