ਤੇਜ਼ ਰਫਤਾਰ ਕੈਂਟਰ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Friday, Mar 13, 2020 - 03:23 PM (IST)

ਤੇਜ਼ ਰਫਤਾਰ ਕੈਂਟਰ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸਥਿਤ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਅੱਜ ਸਵੇਰੇ ਕਰੀਬ 10 ਵਜੇ ਇਕ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਮੋਟਸਾਈਕਲ ਸਵਾਰ ਨੌਜਵਾਨ ਸੰਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਟਰ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ ਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News