ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ ਮਿਲੇ 3 ਹੋਰ ਮੋਬਾਈਲ, ਲਾਡੀ ਸ਼ੂਟਰ ਕੋਲੋਂ ਬਰਾਮਦ ਹੋਇਆ 1 ਫ਼ੋਨ

Saturday, Jun 18, 2022 - 05:55 PM (IST)

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ ਮਿਲੇ 3 ਹੋਰ ਮੋਬਾਈਲ, ਲਾਡੀ ਸ਼ੂਟਰ ਕੋਲੋਂ ਬਰਾਮਦ ਹੋਇਆ 1 ਫ਼ੋਨ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਦੀ ਚਰਚਿਤ ਕੇਂਦਰੀ ਜੇਲ੍ਹ ਵਿੱਚੋਂ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕੈਲਾਸ਼ ਅਤੇ ਰਿਸ਼ਵਪਾਲ ਗੋਇਲ ਦੀ ਅਗਵਾਈ ਹੇਠ ਜੇਲ੍ਹ ਸਟਾਫ਼ ਨੇ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ 3 ਹੋਰ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ, ਜਿਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੇ ਹਵਾਲਾਤੀ ਡੇਵਿਡ ਉਰਫ ਉਰਫ਼ ਲਾਡੀ ਸ਼ੂਟਰ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ.ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਥਾਣਾ ਸਿਟੀ ਪੁਲਸ ਨੂੰ ਭੇਜੇ ਪੱਤਰਾਂ ਵਿੱਚ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ਦੇ ਬਲਾਕ ਨੰਬਰ 1 ਦੀ ਬੈਰਕ ਨੰ: 4 ਦੀ ਤਲਾਸ਼ੀ ਲਈ। ਇਸ ਦੌਰਾਨ ਬੈਰਕ ਦੇ ਪਖਾਨਿਆਂ ਵਿਚਕਾਰ ਲੁਕੋ ਕੇ ਰੱਖੇ ਗਏ ਸੈਮਸੰਗ ਕੰਪਨੀ ਦੇ ਕੀਪੈਡ ਅਤੇ ਟੱਚ ਸਕਰੀਨ ਦੋ ਮੋਬਾਇਲ ਫੋਨ ਲਵਾਰਿਸ ਬਰਾਮਦ ਕੀਤੇ ਗਏ ਹਨ। ਇੱਕ ਮੋਬਾਈਲ ਫ਼ੋਨ ਵੀ.ਆਈ. ਕੰਪਨੀ ਦਾ ਸਿਮ ਕਾਰਡ ਵੀ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਨੇ ਪੁਲਸ ਨੂੰ ਭੇਜੇ ਪੱਤਰ ਵਿੱਚ ਦੱਸਿਆ ਹੈ ਕਿ ਜਦੋਂ ਉਨ੍ਹਾਂ ਨੇ ਬਲਾਕ ਨੰਬਰ 2 ਦੀ ਬੈਰਕ ਨੰਬਰ ਇੱਕ ਦੀ ਤਲਾਸ਼ੀ ਲਈ ਤਾਂ ਬੰਦ ਹਵਾਲਾਤੀ ਡੇਵਿਡ ਉਰਫ਼ ਲਾਡੀ ਸ਼ੂਟਰ ਕੋਲੋਂ ਇੱਕ ਵੀਵੋ ਕੰਪਨੀ ਦਾ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਫੋਨ ’ਚ ਵੀ.ਆਈ. ਕੰਪਨੀ ਦਾ ਇੱਕ ਸਿਮ ਕਾਰਡ ਵੀ ਹੈ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

 


author

rajwinder kaur

Content Editor

Related News