ਫਿਰੋਜ਼ਪੁਰ ਦੀ ਕੇਂਦਰੀ ਜੇਲ ’ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਮੌਤ

Monday, Mar 02, 2020 - 02:36 PM (IST)

ਫਿਰੋਜ਼ਪੁਰ ਦੀ ਕੇਂਦਰੀ ਜੇਲ ’ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਮੌਤ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਦੀ ਕੇਂਦਰੀ ਜੇਲ ’ਚ ਬੰਦ ਇਕ ਹਵਾਲਾਤੀ ਦੀ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਇਲਾਜ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਹਵਾਲਾਤੀ ਦੀ ਪਛਾਣ ਅਮਨ ਉਰਫ ਤੋਤੀ ਪੁੱਤਰ ਪਾਰਸ ਵਾਸੀ ਬਸਤੀ ਆਵਾ ਫਿਰੋਜ਼ਪੁਰ ਤੋਂ ਹੋਈ ਹੈ। ਅਮਨ ਦੀ ਮੌਤ ਹੋਣ ’ਤੇ ਜੇਲ ਪ੍ਰਸ਼ਾਸਨ ਅਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵਲੋਂ ਮਾਮਲੇ ਦੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਕਤ ਹਵਾਲਾਤੀ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਥਾਣਾ ਸਿਟੀ ਫਿਰੋਜ਼ਪੁਰ ’ਚ 11 ਅਗਸਤ 2019 ਨੂੰ ਦਰਜ ਮੁਕੱਦਮਾ ਨੰਬਰ-179 ’ਚ ਕੇਂਦਰੀ ਜੇਲ ਫਿਰੋਜ਼ਪੁਰ ’ਚ ਅੰਡਰ ਟ੍ਰਾਇਲ ਬੰਦ ਸੀ। ਅਧਿਕਾਰੀਆਂ ਵਲੋਂ ਭੇਜੀ ਗਈ ਲਿਖਤੀ ਸੂਚਨਾ ਦੇ ਆਧਾਰ ’ਤੇ ਹਵਾਲਾਤੀ ਅਮਨ 1 ਮਾਰਚ ਨੂੰ ਅਚਾਨਕ ਬੀਮਾਰੀ ਹੋ ਗਿਆ, ਜਿਸ ਕਾਰਨ ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਅੱਜ ਉਸ ਦੀ ਮੌਤ ਹੋ ਗਈ। 


author

rajwinder kaur

Content Editor

Related News