ਫਿਰੋਜ਼ਪੁਰ ਦੀ ਚਰਚਿਤ ਕੇਂਦਰੀ ਜੇਲ੍ਹ ’ਚੋਂ ਬਰਾਮਦ ਹੋਏ 5 ਹੋਰ ਮੋਬਾਈਲ ਫੋਨ

Saturday, Jun 11, 2022 - 01:34 PM (IST)

ਫਿਰੋਜ਼ਪੁਰ ਦੀ ਚਰਚਿਤ ਕੇਂਦਰੀ ਜੇਲ੍ਹ ’ਚੋਂ ਬਰਾਮਦ ਹੋਏ 5 ਹੋਰ ਮੋਬਾਈਲ ਫੋਨ

ਫਿਰੋਜ਼ਪੁਰ (ਕੁਮਾਰ) - ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਚਰਚਾ ’ਚ ਚੱਲੀ ਆ ਰਹੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਮੁਹਿੰਮ ਦੌਰਾਨ 5 ਹੋਰ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੈਲਾਸ਼ ਅਤੇ ਕਸ਼ਮੀਰ ਸਿੰਘ ਵੱਲੋਂ ਭੇਜੇ ਪੱਤਰਾਂ ਦੇ ਆਧਾਰ ’ਤੇ ਹਵਾਲਾਤੀ ਗੁਰਬਾਜ਼ ਸਿੰਘ, ਅਰਸ਼ਦੀਪ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੇਸ ਦਰਜ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੈਲਾਸ਼ ਵੱਲੋਂ ਪੁਲਸ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪੁਰਾਣੀ ਬੈਰਕ ਨੰਬਰ ਇੱਕ ਦੀ ਤਲਾਸ਼ੀ ਲੈਣ ’ਤੇ ਹਵਾਲਾਤੀ ਗੁਰਬਾਜ ਸਿੰਘ ਕੋਲੋਂ ਇੱਕ ਮੋਬਾਈਲ ਫੋਨ ਅਤੇ ਇੱਕ ਰੋਸ਼ਨਦਾਨ ਵਿਚੋਂ ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਸਹਾਇਕ ਸੁਪਰਡੈਂਟ ਕਸ਼ਮੀਰ ਸਿੰਘ ਨੇ ਪੁਲਸ ਨੂੰ ਲਿਖੇ ਪੱਤਰ ਵਿੱਚ ਦੱਸਿਆ ਹੈ ਕਿ ਹਵਾਲਾਤੀ ਅਰਸ਼ਦੀਪ ਸਿੰਘ ਤੋਂ ਇੱਕ ਵੀਵੋ ਕੰਪਨੀ ਦਾ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਬੈਰਕ ਦੇ ਬਾਹਰ ਬਣੇ ਪਖਾਨੇ ਦੀ ਕੰਧ ਉਪਰੋਂ ਇਕ ਲਵਾਰਿਸ ਵੀਵੋ ਕੰਪਨੀ ਦਾ ਟੱਚ ਸਕਰੀਨ ਮੋਬਾਇਲ ਫੋਨ ਅਤੇ ਇਕ ਸੈਮਸੰਗ ਕੀਪੈਡ ਕਾਲੇ ਰੰਗ ਦਾ ਮੋਬਾਇਲ ਫੋਨ ਬਰਾਮਦ ਹੋਇਆ। ਬਰਾਮਦ ਹੋਏ ਕੁਝ ਮੋਬਾਈਲਾਂ ਵਿੱਚ ਸਿਮ ਕਾਰਡ ਵੀ ਹਨ।

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ


author

rajwinder kaur

Content Editor

Related News