ਫਿਰੋਜ਼ਪੁਰ CIA ਪੁਲਸ ਨੇ ਦੇਸੀ ਪਿਸਟਲ ਅਤੇ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Tuesday, Jan 11, 2022 - 01:21 PM (IST)

ਫਿਰੋਜ਼ਪੁਰ CIA ਪੁਲਸ ਨੇ ਦੇਸੀ ਪਿਸਟਲ ਅਤੇ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ) - ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ ਨਵਤੇਜ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਦੇਸੀ ਪਿਸਟਲ ਅਤੇ ਕਾਰਤੂਸ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਇੰਚਾਰਜ ਇੰਸਪੈਕਟਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਸੀ.ਆਈ.ਏ.ਦੀ ਪੁਲਸ ਪਾਰਟੀ ਨਵਤੇਜ ਸਿੰਘ ਦੀ ਅਗਵਾਈ ਹੇਠ ਆਰ.ਐੱਸ.ਡੀ.ਕਾਲਜ ਦੀ ਗਰਾਊਂਡ ਨੇੜੇ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। 

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

ਇਸ ਦੌਰਾਨ ਪੁਲਸ ਨੇ ਇੱਕ ਸ਼ੱਕੀ ਨੌਜਵਾਨ ਨੂੰ ਆਉਂਦਾ ਹੋਇਆ ਦੇਖਿਆ, ਜੋ ਪੁਲਸ ਨੂੰ ਦੇਖ ਕੇ ਖੇਤਾਂ ਵੱਲ ਜਾਣ ਲੱਗਾ। ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਟਲ ਅਤੇ ਜ਼ਿੰਦਾ ਕਾਰਤੂਸ 7.65 ਐੱਮ.ਐੱਮ (ਇਟਲੀ ਦਾ ਬਣਿਆ ਹੋਇਆ) ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਆਸਿਫ਼ ਭੱਟੀ ਉਰਫ਼ ਨੈਨਾ ਵਜੋਂ ਹੋਈ ਹੈ, ਜਿਸਦੇ ਖਿਲਾਫ਼ ਥਾਣਾ ਸਿਟੀ ਦੀ ਪੁਲਸ ਵੱਲੋਂ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ


author

rajwinder kaur

Content Editor

Related News