ਕੋਰੋਨਾ ਦਾ ਕਹਿਰ: ਫਿਰੋਜ਼ਪੁਰ ਜ਼ਿਲ੍ਹੇ ''ਚ ਕੋਰੋਨਾ ਨਾਲ ਪੰਜਵੀਂ ਮੌਤ

Wednesday, Jul 22, 2020 - 05:59 PM (IST)

ਕੋਰੋਨਾ ਦਾ ਕਹਿਰ: ਫਿਰੋਜ਼ਪੁਰ ਜ਼ਿਲ੍ਹੇ ''ਚ ਕੋਰੋਨਾ ਨਾਲ ਪੰਜਵੀਂ ਮੌਤ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਿੱਥੇ ਕੋਰੋਨਾ ਵਾਇਰਸ ਨਾਲ ਪੀੜਤ ਮੀਰਜ਼ਾਂ ਦੀ ਜ਼ਿਲ੍ਹੇ ਭਰ 'ਚ ਗਿਣਤੀ ਵੱਧਦੀ ਜਾ ਰਹੀ ਹੈ, ਉੱਥੇ ਹੀ ਅੱਜ ਫਿਰੋਜ਼ਪੁਰ 'ਚ ਕੋਰੋਨਾ ਵਾਇਰਸ ਨਾਲ ਪੰਜਵੇਂ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਵਿਅਕਤੀ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਦਾਖਲ ਸੀ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਬੱਚਿਆਂ ਦੇ ਪਿਤਾ ਦੀ ਸਪ੍ਰੇਅ ਚੜ੍ਹਨ ਨਾਲ ਮੌਤ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਬੂਟਾ ਸਿੰਘ (62) ਪੁੱਤਰ ਸੋਹਨ ਸਿੰਘ ਵਾਸੀ ਭਗਤ ਸਿੰਘ ਕਾਲੋਨੀ ਫਿਰੋਜ਼ਪੁਰ ਸ਼ਹਿਰ ਦੀ 18 ਜੁਲਾਈ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਨੂੰ ਫਿਰੋਜ਼ਪੁਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਮਰੀਜ਼ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ 'ਚ ਸ਼ਿਫਟ ਕਰ ਦਿੱਤਾ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ ਹੈ। ਇਸ ਮੌਤ ਨੂੰ ਲੈ ਕੇ ਫਿਰਜ਼ਪੁਰ ਦੇ  ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਕੁਦਰਤ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਜਨਾਨੀ ਦੀ ਮੌਕੇ 'ਤੇ ਮੌਤ


author

Shyna

Content Editor

Related News