ਫ਼ਿਰੋਜ਼ਪੁਰ ''ਚ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

Sunday, Jun 28, 2020 - 12:38 PM (IST)

ਫ਼ਿਰੋਜ਼ਪੁਰ ''ਚ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

ਫ਼ਿਰੋਜ਼ਪੁਰ (ਕੁਮਾਰ, ਮਨਦੀਪ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੁਣ ਕੋਰੋਨਾ ਪਾਜ਼ੇਟਿਵ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 40 ਹੋ ਗਈ ਹੈ। ਸੂਤਰਾ ਮੁਤਾਬਕ ਇਨ੍ਹਾਂ ਨਵੇਂ ਆਏ 3 ਮਰੀਜ਼ਾਂ 'ਚੋਂ 2 ਮਰੀਜ਼ ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਰਹਿਣ ਵਾਲੇ ਹਨ ਅਤੇ ਇਕ ਮਰੀਜ਼ ਫ਼ਿਰੋਜ਼ਪੁਰ ਸ਼ਹਿਰ ਦਾ ਹੈ। ਸਿਹਤ ਵਿਭਾਗ ਵਲੋਂ ਇਨ੍ਹਾਂ ਮਰੀਜ਼ਾਂ ਨੂੰ ਕੁਆਰੰਟਾਈਨ ਕਰਨ ਦੇ ਨਾਲ-ਨਾਲ ਜੋ ਲੋਕ ਇਨ੍ਹਾਂ ਦੇ ਸੰਪਰਕ 'ਚ ਰਹੇ ਸਨ ਉਨ੍ਹਾਂ ਲੋਕਾਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ।


author

Shyna

Content Editor

Related News