ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, 57 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

08/16/2020 6:19:44 PM

ਫਿਰੋਜ਼ਪੁਰ (ਕੁਮਾਰ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ 'ਚ 57 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਫਿਰੋਜ਼ਪੁਰ ਸ਼ਹਿਰ ਤੇ ਫਿਰੋਜ਼ਪੁਰ ਛਾਊਣੀ ਦੇ ਦੱਸੇ ਜਾ ਰਹੇ ਹਨ। ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਇਨ੍ਹਾਂ ਮਰੀਜ਼ਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੇ ਸੰਪਰਕ 'ਚ ਰਹਿਣ ਵਾਲੇ ਵਿਅਕਤੀਆਂ ਦਾ ਸਿਹਤ ਵਿਭਾਗ ਵਲੋਂ ਪਤਾ ਲਗਾਇਆ ਜਾ ਰਿਹਾ ਹੈ ਅਤੇ ਅਜੇ ਹੋਰ ਵੀ ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਰਿਪੋਰਟ ਆਉਣ ਦੇ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਹੋਰ ਵੀ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ:  ਕੀ ਕਰਨਾ ਇਹੋ-ਜਿਹੀ ਔਲਾਦ ਨੂੰ,ਇਕ ਲੀਡਰ, ਦੂਜਾ ਅਫਸਰ ਪਰ ਸੜਕਾਂ 'ਤੇ ਰੁਲ ਰਹੀ ਮਾਂ

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਫਿਰੋਜ਼ਪੁਰ 'ਚ 95 ਮਾਮਲੇ ਸਾਹਮਣੇ ਆਏ ਸਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਮੂੰਹ 'ਤੇ ਮਾਸਕ ਪਾਉਣ, ਸੋਸ਼ਲ ਡਿਸਟੈਂਸ ਬਣਾਈ ਰੱਖਣ 'ਤੇ ਵਾਰ-ਵਾਰ ਹੱਥ ਸਾਬਣ ਨਾਲ ਧੋਂਦੇ ਰਹਿਣ, ਜਿਸ ਕਾਰਨ ਇਸ ਵਾਇਰਸ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਈਆਂ ਭਾਜੜਾਂ, ਬੱਚਿਆਂ ਦੇ ਵੀ ਆਏ ਸੀ ਸੰਪਰਕ 'ਚ

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਗੰਭੀਰ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ 944 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 50 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਇਨਫੈਕਸ਼ਨ ਦੇ 63 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 25.89 ਲੱਖ ਦੇ ਪਾਰ ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ ਪੀੜਤਾਂ ਦੀ ਗਿਣਤੀ 25,89,682 ਹੋ ਗਈ ਹੈ, ਉੱਥੇ ਹੀ ਇਸ ਦੌਰਾਨ 944 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 49,980 'ਤੇ ਪਹੁੰਚ ਗਈ ਹੈ।। ਵਰਨਣਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਅਤੇ ਸਿਵਲ ਸਰਜਨ ਡਾ. ਐੱਚ.ਐੱਨ. ਸਿੰਘ ਨੇ ਵੀ ਕੋਰੋਨਾ ਟੈਸਟ ਕਰਵਾਇਆ ਸੀ ਜਿਸਦੀ ਰਿਪੋਰਟ ਨੈਗੇਟਿਵ ਆਈ ਸੀ।

ਇਹ ਵੀ ਪੜ੍ਹੋ:  ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਬਰਸੀ ਮੌਕੇ ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ

Shyna

This news is Content Editor Shyna