ਸਿੱਖਿਆ ਸਕੱਤਰ ਦੇ ਹੁਕਮਾਂ ''ਤੇ ਫਿਰੋਜ਼ਪੁਰ ਦਾ ਜ਼ਿਲਾ ਸਿੱਖਿਆ ਅਫ਼ਸਰ ਮੁਅੱਤਲ
Friday, Jul 26, 2019 - 05:15 PM (IST)

ਫਿਰੋਜ਼ਪੁਰ (ਕੁਮਾਰ) - ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਹੁਕਮਾਂ 'ਤੇ ਫਿਰੋਜ਼ਪੁਰ ਦੇ ਜ਼ਿਲਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਨੇਕ ਸਿੰਘ ਨੂੰ ਮੁਅੱਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨੇਕ ਸਿੰਘ ਨੂੰ ਮੁਅੱਤਲ ਕਰਨ ਤੋਂ ਬਾਅਦ ਉਸ ਦਾ ਨਵਾਂ ਹੈੱਡ ਕੁਆਰਟਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿਖੇ ਨਿਸ਼ਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ 'ਚ ਨੇਕ ਸਿੰਘ ਨੂੰ ਸਸਪੈਂਡ ਕਰਨ ਦੇ ਕਾਰਨਾਂ ਦੇ ਬਾਰੇ ਕੁਝ ਵੀ ਨਹੀਂ ਲਿਖਿਆ ਗਿਆ। ਉਨ੍ਹਾਂ ਪੱਤਰ 'ਚ ਸਪੱਸ਼ਟ ਕੀਤਾ ਕਿ ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ (ਸੈ. ਸਿ) ਫਿਰੋਜ਼ਪੁਰ ਦਾ ਵਾਧੂ ਚਾਰਜ ਜ਼ਿਲਾ ਸਿੱਖਿਆ ਅਫ਼ਸਰ (ਐ.ਸਿ) ਫਿਰੋਜ਼ਪੁਰ ਨੂੰ ਦਿੱਤਾ ਜਾਂਦਾ ਹੈ।