ਫਿਰੋਜ਼ਪੁਰ ਪੁੱਜੇ DC, ਜੰਜੀਰਾਂ ਨਾਲ ਬੰਨ ਕੇ ਰੱਖੇ ਨੌਜਵਾਨ ਨੂੰ ਭੇਜਿਆ ਨਸ਼ਾ ਛੁਡਾਊ ਕੇਂਦਰ (ਵੀਡੀਓ)

07/29/2019 10:45:38 AM

ਫਿਰੋਜ਼ਪੁਰ (ਸੰਨੀ ਚੋਪੜਾ) - ਪੰਜਾਬ 'ਚ 4 ਹਫਤਿਆਂ 'ਚ ਨਸ਼ੇ ਨੂੰ ਖਤਮ ਕਰਨ ਦਾ ਦਾਅਵਾ ਕਰਕੇ ਸੱਤਾ 'ਚ ਆਈ ਕੈਪਟਨ ਸਰਕਾਰ ਨਸ਼ੇ ਨੂੰ ਖਤਮ ਕਰਨ 'ਚ ਅਸਮਰੱਥ ਨਜ਼ਰ ਆ ਰਹੀ ਹੈ।ਸਰਕਾਰ ਦੀ ਨਾਕਾਮੀ ਕਾਰਨ ਸਰਹੱਦੀ ਜ਼ਿਲਾ ਫਿਰੋਜ਼ਪੁਰ ਦਾ ਪਿੰਡ ਕਾਦਾ ਬੋੜਾ ਵੀ ਨਸ਼ੇ ਦੀ ਭੇਂਟ ਚੜ੍ਹ ਗਿਆ ਹੈ। ਜਾਣਕਾਰੀ ਅਨੁਸਾਰ ਇਸ ਪਿੰਡ ਦੇ ਇਕ ਪਰਿਵਾਰ ਨੇ ਆਪਣੇ ਨੌਜਵਾਨ ਪੁੱਤਰ ਜਸਬੀਰ ਸਿੰਘ ਨਸ਼ੇ ਤੋਂ ਬਚਾਉਣ ਤੇ ਉਸ ਨੂੰ ਮੌਤ ਦੇ ਮੂੰਹ 'ਚ ਜਾਣ ਤੋਂ ਰੋਕਣ ਲਈ ਜੰਜੀਰਾਂ ਨਾਲ ਬੰਨ ਕੇ ਰੱਖਿਆ ਹੋਇਆ ਹੈ, ਜਿਸ ਨੂੰ ਬੀਤੇ ਦਿਨ ਫਿਰੋਜ਼ਪੁਰ ਦੇ ਡੀ.ਸੀ. ਨੇ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਡੀ.ਸੀ. ਚੰਦਰ ਗੈਂਦ ਨੇ ਬੀਤੇ ਦਿਨ ਸਿਹਤ ਵਿਭਾਗ, ਪੁਲਸ ਅਧਿਕਾਰੀਆਂ ਅਤੇ ਐੱਸ. ਡੀ. ਐੱਮ. ਅਮਿਤ ਕੁਮਾਰ ਨੂੰ ਨਾਲ ਲੈ ਕੇ ਪਿੰਡ ਕਾਦਾ ਬੋੜਾ ਅਤੇ ਸੋਢੀ ਨਗਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਨਸ਼ੇ 'ਚ ਮਰ ਰਹੇ ਨੌਜਵਾਨਾਂ ਨੂੰ ਤੁਰੰਤ ਐਂਬੂਲੈਂਸ ਦੇ ਜਰੀਏ ਨਸ਼ਾ ਛੁਡਾਊਂ ਕੇਂਦਰ ਤੇ ਹਸਪਤਾਲਾਂ 'ਚ ਇਲਾਜ ਲਈ ਦਾਖਲ ਕਰਵਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਸੀ. ਨੇ ਦੱਸਿਆ ਕਿ ਨਸ਼ੇ 'ਚ ਫਸੇ ਨੌਜਵਾਨਾਂ ਦਾ ਇਲਾਜ ਪ੍ਰਸ਼ਾਸਨ ਵਲੋਂ ਮੁਫਤ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਹਾਲ 'ਚ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂਂ ਜਾਵੇਗਾ। ਡੀ.ਸੀ. ਚੰਦਰ ਗੈਂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ 'ਚ ਪਹਿਲਾਂ ਜਦ ਅੱਤਵਾਦ ਸੀ ਤਾਂ ਲੋਕਾਂ ਨੇ ਅੱਗੇ ਆ ਕਿ ਉਸਦਾ ਵਿਰੋਧ ਕੀਤਾ ਸੀ ਤੇ ਅੱਤਵਾਦ ਖਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਨਸ਼ਾ ਵੀ ਇਕ ਅੱਤਵਾਦ ਹੈ ਅਤੇ ਇਸ ਨੂੰ ਵੀ ਖਤਮ ਕਰਨ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਇਸ ਨੂੰ ਜੜ ਤੋਂ ਖਤਮ ਕੀਤਾ ਜਾ


rajwinder kaur

Content Editor

Related News