ਫਿਰੋਜ਼ਪੁਰ: 2 ਮੰਜ਼ਿਲਾ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Tuesday, May 12, 2020 - 10:19 AM (IST)

ਫਿਰੋਜ਼ਪੁਰ: 2 ਮੰਜ਼ਿਲਾ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ ਦੇ ਕੂਚਾ ਮੰਗਤਰਾਮ ਗਲੀ ’ਚ ਅੱਜ ਸਵੇਰੇ ਕਰੀਬ 3.30 ਵਜੇ 2 ਮੰਜ਼ਿਲਾ ਘਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਘਰ ’ਚ ਪਿਆ ਲੱਖਾਂ ਦਾ ਰੈਡੀਮੇਡ ਕੱਪੜਾ ਸੜ ਕੇ ਸੁਆਹ ਹੋ ਗਿਆ ਅਤੇ ਘਰ ’ਚ ਪਿਆ ਸਾਰਾ ਸਾਮਾਨ ਵੀ ਅੱਗ ਨਾਲ ਨਸ਼ਟ ਹੋ ਗਿਆ। ਲੋਕਾਂ ਨੇ ਬੜੀ ਮੁਸ਼ਕਲ ਨਾਲ ਪਹਿਲੀ ਮੰਜ਼ਿਲ ’ਤੇ ਰਹਿ ਰਹੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਅੱਗ ਲੱਗਣ ਦਾ ਪਤਾ ਚੱਲਦੇ ਹੀ ਤੁਰੰਤ ਫਿਰੋਜ਼ਪੁਰ ਸ਼ਹਿਰ ਨਗਰ ਕੌਂਸਲ ਦੀ ਫਾਇਰ ਬਿ੍ਰਗੇਡ ਨੂੰ ਬੁਲਾਇਆ ਗਿਆ।

PunjabKesari

ਫਾਇਰ ਅਫਸਰ ਛਿੰਦਰਪਾਲ ਸਿੰਘ ਦੀ ਅਗਵਾਈ ’ਚ ਫਾਇਰ ਬਿ੍ਰਗੇਡ ਦੇ ਕਰਮਚਾਰੀਆਂ ਨੇ ਸਖਤ ਮਿਹਨਤ ਕਰਕੇ ਅੱਗ ’ਤੇ ਕਾਬੂ ਪਾਇਆ। ਪੀੜਤ ਵਿਅਕਤੀ ਦਰਸ਼ਨ ਲਾਲ ਨੇ ਦੱਸਿਆ ਕਿ ਅੱਜ ਸਵੇਰੇ ਅਚਾਨਕ 3.30 ਵਜੇ ਘਰ ’ਚ ਅੱਗ ਲੱਗ ਗਈ, ਜਿਸ ਨਾਲ ਘਰ ਅੰਦਰ ਪਿਆ ਰੈਡੀਮੇਡ ਕਰੀਬ 25 ਲੱਖ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ ਅਤੇ ਘਰ ’ਚ ਪਿਆ ਸਾਰਾ ਸਾਮਾਨ ਅੱਗ ਲੱਗਣ ਨਾਲ ਪੂਰੀ ਤਰ੍ਹਾਂ ਨਾਲ ਨਸ਼ਟ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਨਾਲ ਕਰੀਬ 45 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਜਦਕਿ ਲੋਕਾਂ ਦੀ ਮਦਦ ਨਾਲ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

PunjabKesari

ਫਾਇਰ ਬਿ੍ਰਗੇਡ ਦੀਆਂ 5 ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ। ਇਸ ਮੌਕੇ ’ਤੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਪ੍ਰਧਾਨ ਅਸ਼ਵਨੀ ਗਰੋਵਰ ਵੀ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਿਰੋਜ਼ਪੁਰ ਦੇ ਵੱਖ-ਵੱਖ ਸੰਗਠਨਾਂ ਅਤੇ ਮੁਹੱਲੇ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਜਲਦ ਤੋਂ ਜਲਦ ਆਰਥਿਕ ਸਹਾਇਤਾ ਕੀਤੀ ਜਾਵੇ। 

PunjabKesari


author

Shyna

Content Editor

Related News