550ਵੇਂ ਸਮਾਗਮਾਂ ''ਤੇ ਸਿਆਸੀ ਪਾਰਟੀਆਂ ਨੂੰ ਪਿੰਕੀ ਤੇ ਜ਼ੀਰਾ ਦੀ ਨੇਕ ਸਲਾਹ

Sunday, Nov 03, 2019 - 06:07 PM (IST)

550ਵੇਂ ਸਮਾਗਮਾਂ ''ਤੇ ਸਿਆਸੀ ਪਾਰਟੀਆਂ ਨੂੰ ਪਿੰਕੀ ਤੇ ਜ਼ੀਰਾ ਦੀ ਨੇਕ ਸਲਾਹ

ਫਿਰੋਜ਼ਪੁਰ (ਸਨੀ ਚੋਪੜਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ਦੇ ਗੁਰਦੁਆਰਾ ਸਾਰਾਗਾੜ੍ਹੀ ਸਾਹਿਬ 'ਚ ਸ੍ਰੀ ਆਖੰਡ ਪਾਠ ਦਾ ਭੋਗ ਪਾਇਆ ਗਿਆ। ਜਾਣਕਾਰੀ ਅਨੁਸਾਰ ਤਿੰਨ ਦਿਨੀਂ ਚੱਲੇ ਇਸ ਸਮਾਗਮ 'ਚ ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਵਿਚਾਰ ਗੋਸ਼ਠੀਆਂ ਕਰਵਾਈਆਂ ਗਈਆਂ ਅਤੇ ਕੀਰਤਨ ਦਰਬਾਰ ਸਜਾਏ ਗਏ। ਹਜ਼ਾਰਾਂ ਦੀ ਗਿਣਤੀ 'ਚ ਆਈ ਹੋਈ ਸੰਗਤ ਨੂੰ ਗੁਰਬਾਣੀ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਗੁਰੂ ਘਰ 'ਚ ਨਤਮਸਤਕ ਹੋਣ ਲਈ ਪੁੱਜੇ। ਸ੍ਰੀ ਆਖੰਡ ਪਾਠ ਦੇ ਪਾਏ ਗਏ ਭੋਗ ਤੋਂ ਬਾਅਦ ਉਨ੍ਹਾਂ ਨੇ ਇਸ ਮੌਕੇ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਆਪਣੇ ਆਪ ਨੂੰ ਬਾਬੇ ਨਾਨਕ ਨੂੰ ਸਮਰਪਿਤ ਕਰਨ ਦੀ ਸਲਾਹ ਦਿੱਤੀ।

ਦੱਸ ਦੇਈਏ ਕਿ ਇਸ ਦੌਰਾਨ ਵਾਹਿਗੁਰੂ ਵਾਹਿਗੁਰੂ ਦੇ ਹੋ ਰਹੇ ਜਾਪ ਨਾਲ ਪੂਰਾ ਮਾਹੌਲ ਰੁਹਾਨੀ ਹੋ ਗਿਆ। ਸਮਾਗਮ ਤੋਂ ਬਾਅਦ ਗੁਰੂ ਕਾ ਲੰਗਰ ਵਰਤਾਇਆ ਗਿਆ।


author

rajwinder kaur

Content Editor

Related News