50 ਲੱਖ ਦੀ ਹੈਰੋਇਨ ਤੇ 62 ਹਜ਼ਾਰ ਦੀ ਡਰੱਗ ਮਨੀ ਸਮੇਤ ਤਸਕਰ ਗ੍ਰਿਫ਼ਤਾਰ

Monday, Jul 27, 2020 - 10:29 AM (IST)

ਫ਼ਿਰੋਜ਼ਪੁਰ (ਕੁਮਾਰ) : ਐੱਸ.ਟੀ.ਐੱਫ. ਫ਼ਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ 'ਚ 100 ਗ੍ਰਾਮ ਹੈਰੋਇਨ, 62 ਹਜ਼ਾਰ ਦੀ ਡਰੱਗ ਮਨੀ ਅਤੇ ਇਕ ਕੰਪਿਊਟਰਾਈਜ਼ ਕੰਡੇ ਸਮੇਤ ਤਸਕਰ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਏ.ਐੱਸ.ਆਈ. ਬੂਟਾ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਪੱਲਾ ਮੇਘਾ ਇਲਾਕੇ 'ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। 

ਇਹ ਵੀ ਪੜ੍ਹੋਂ : ਆਈਲੈਟਸ 'ਚੋ ਆਏ ਘੱਟ ਬੈਂਡ ਤਾਂ ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸੇ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਵੰਤ ਸਿੰਘ ਉਰਫ਼ ਕੰਤਾ ਅਤੇ ਕੁਲਦੀਪ ਸਿੰਘ ਕਥਿਤ ਰੂਪ 'ਚ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਅੱਜ ਵੀ ਉਹ ਗ੍ਰਾਹਕਾ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਜਦੋਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪੇਮਾਰੀ ਕਰਕੇ ਕੇ ਕੁਲਵੰਤ ਸਿੰਘ ਉਰਫ਼ ਕੰਤਾ ਨੂੰ 100 ਗ੍ਰਾਮ ਹੈਰੋਇਨ, 62 ਹਜ਼ਾਰ ਦੀ ਡਰੱਗ ਮਨੀ ਅਤੇ ਇਕ ਕੰਪਿਊਟਰਾਈਜ਼ ਕੰਡੇ ਸਮੇਤ ਗ੍ਰਿਫ਼ਤਾਰ ਕੀਤਾ ਜਦਕਿ ਉਸ ਦਾ ਦੂਜਾ ਸਾਥੀ ਕੁਲਦੀਪ ਸਿੰਘ ਪੁਲਸ ਨੂੰ ਦੇਖ ਕੇ ਫ਼ਰਾਰ ਹੋ ਗਿਆ। ਉਨ੍ਹਾਂ ਨੇ ਦੱਆਿ ਕਿ ਪੁਲਸ ਵਲੋਂ ਦੋਵਾਂ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ 'ਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾ ਮੁਤਾਬਕ ਫੜੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਕਰੀਬ 50 ਲੱਖ ਰੁਪਏ ਦੱਸੀ ਜਾ ਰਹੀ ਹੈ।  

ਇਹ ਵੀ ਪੜ੍ਹੋਂ :ਵਟਸਐਪ ਗਰੁੱਪਾਂ 'ਚ ਅਸ਼ਲੀਲ ਵੀਡੀਓ ਵੇਖਣ ਵਾਲੇ ਹੋ ਜਾਣ ਸਾਵਧਾਨ, ਹਾਈਕਰੋਟ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ


Baljeet Kaur

Content Editor

Related News