ਨਸ਼ੇ ''ਚ ਟੱਲੀ ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ
Saturday, Jan 18, 2020 - 05:53 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਨਸ਼ੇ 'ਚ ਟੱਲੀ ਪਤੀ ਵਲੋਂ ਬੇਰਹਿਮੀ ਨਾਲ ਪਤਨੀ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਸੀਮਾ ਦੀ ਭੈਣ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੇ ਬੇਟੀ ਦੇ ਜਨਮ ਦਿਨ ਦੀ ਪਾਰਟੀ ਰੱਖੀ ਸੀ। ਇਸੇ ਦੌਰਾਨ ਨਸ਼ੇ ਦੀ ਹਾਲਤ 'ਚ ਸੀਮਾ ਦਾ ਪਤਨੀ ਨਿਸ਼ਾਨ ਵਾਸੀ ਮਮਦੋਟ ਆਇਆ ਤੇ ਉਸ ਨੂੰ ਘਰ ਜਾਣ ਲਈ ਕਹਿਣ ਲੱਗਾ ਜਦੋਂ ਸੀਮਾ ਨੇ ਨਾਲ ਜਾਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਹ ਉਸ ਨੂੰ ਖਿੱਚ ਕੇ ਬਾਹਰ ਲੈ ਗਿਆ। ਜਿਥੇ ਕਿਚਰ ਨਾਲ ਨਿਸ਼ਾਨ ਨੇ ਉਸ 'ਤੇ ਵਾਰ ਕੀਤਾ, ਜਿਸ ਕਾਰਨ ਸੀਮਾ ਦੀ ਮੌਤ ਹੋ ਗਈ ਜਦਕਿ ਉਹ ਖੁਦ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।