ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ''ਤੇ ਵਧੀਆ ਤਣਾਅ, ਲੋਕ ਪਰੇਸ਼ਾਨ (ਵੀਡੀਓ)
Wednesday, Mar 06, 2019 - 04:16 PM (IST)
ਫਿਰੋਜ਼ਪੁਰ (ਸਨੀ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀਤੇ ਦੋ ਦਿਨਾਂ ਤੋਂ ਆਰਮੀ ਦੀ ਮੂਮੈਂਟ ਸ਼ੁਰੂ ਹੋਣ ਕਾਰਨ ਸਰਹੱਦੀ ਪਿੰਡਾਂ ਦੇ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ। ਦੱਸ ਦੇਈਏ ਕਿ ਦੋਵਾਂ ਦੇਸ਼ਾਂ 'ਚ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਪਾਕਿਸਤਾਨ ਨੇ ਸਰਹੱਦੀ ਖੇਤਰ 'ਚ ਆਪਣੀਆਂ ਫੌਜੀ ਗਤੀਵਿਧੀਆਂ ਵਧਾ ਦਿੱਤੀਆਂ ਹਨ। ਇਸ ਦੌਰਾਨ ਪਾਕਿਸਤਾਨੀ ਟੈਂਕਾਂ ਦੀ ਆਵਾਜ਼ ਸੁਣ ਕੇ ਸਰਹੱਦੀ ਪਿੰਡ ਟੇਂਡੀਵਾਲਾ ਦੇ ਲੋਕ ਡਰ ਗਏ ਹਨ। ਸਰਹੱਦੀ ਖੇਤਰ ਦੇ ਲੋਕਾਂ ਦਾ ਧਿਆਨ ਇਨ੍ਹਾਂ ਗਤੀਵਿਧੀਆਂ ਤੋਂ ਹਟਾਉਣ ਲਈ ਭਾਰਤੀ ਸੁਰੱਖਿਆ ਏਜੰਸੀਆਂ ਵਲੋਂ ਨਵਾਂ ਪੈਂਤੜਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਢੋਲ ਵਜਾ ਕੇ ਟੈਕਾਂ ਦੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਹੈ।
ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਰਾਤ ਦੇ ਸਮੇਂ ਸਰਹੱਦੀ ਖੇਤਰਾਂ 'ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਲੋਕ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾ ਕੇ ਫੌਜ ਦਾ ਮਨੋਬਲ ਵਧਾ ਰਹੇ ਹਨ ਅਤੇ ਕਹਿ ਰਹੇ ਹਨ ਕਿ ਜੇਕਰ ਲੋੜ ਪਈ ਤਾਂ ਉਹ ਸਰਹੱਦ 'ਤੇ ਰਹਿ ਕੇ ਜਵਾਨਾਂ ਦਾ ਸਾਥ ਦੇਣ ਨੂੰ ਤਿਆਰ ਹਨ।