ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ BSF ਨੇ ਪਾਕਿ ਘੁਸਪੈਠੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
Monday, Jun 06, 2022 - 10:15 AM (IST)

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕ ਬਾਰਡਰ ’ਤੇ ਬੀ.ਐੱਸ.ਐੱਫ. ਨੇ ਇਕ ਪਾਕਿਸਤਾਨੀ ਘੁਸਪੈਠੀਏ ਨੌਜਵਾਨ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਨੌਜਵਾਨ ਦੀ ਪਛਾਣ ਮੁਹੰਮਦ ਵਿਕਾਸ ਦੇ ਰੂਪ ਵਿਚ ਹੋਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਓ. ਪੀ. ਨਿਊ ਮੁਹੰਮਦੀ ਵਾਲਾ ਦੇ ਏਰੀਆ ਵਿੱਚ ਜਿਵੇਂ ਮੁਹੰਮਦ ਵਿਕਾਸ ਪੁੱਤਰ ਸ਼ੌਕਤ ਵਾਸੀ ਪਿੰਡ ਸਗਰੇ ਜ਼ਿਲ੍ਹਾ ਕਸੂਰ (ਪਾਕਿਸਤਾਨ) ਨੇ ਘੁਸਪੈਠ ਕੀਤੀ ਤਾਂ ਤੁਰੰਤ ਡਿਊਟੀ ’ਤੇ ਤਾਇਨਾਤ 116 ਬਟਾਲੀਅਨ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ। ਬੀ.ਐੱਸ.ਐੱਫ. ਵੱਲੋਂ ਫੜੇ ਗਏ ਪਾਕਿਸਤਾਨੀ ਘੁਸਪੈਠੀਏ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।