ਜਿਥੇ-ਜਿਥੇ ਹੋਵੇਗਾ ਬਾਦਲ ਪਰਿਵਾਰ, ਉਥੇ-ਉਥੇ ਦਿਖਾਵਾਂਗੇ ਕਾਲੀਆਂ ਝੰਡੀਆਂ : ਭਾਈ ਮੰਡ

Thursday, May 16, 2019 - 10:14 AM (IST)

ਜਿਥੇ-ਜਿਥੇ ਹੋਵੇਗਾ ਬਾਦਲ ਪਰਿਵਾਰ, ਉਥੇ-ਉਥੇ ਦਿਖਾਵਾਂਗੇ ਕਾਲੀਆਂ ਝੰਡੀਆਂ : ਭਾਈ ਮੰਡ

ਫਿਰੋਜ਼ਪੁਰ (ਕੁਮਾਰ) - ਜਦੋਂ ਤੱਕ ਪੰਜਾਬ 'ਚ ਲੋਕ ਸਭਾ ਚੋਣਾਂ ਸਬੰਧੀ ਸਰਗਰਮੀਆਂ ਚੱਲ ਰਹੀਆਂ ਹਨ, ਉਦੋਂ ਤੱਕ ਬੇਅਦਬੀ ਨੂੰ ਲੈ ਕੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਜਾਰੀ ਰਹੇਗਾ। ਇਸੇ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਜਿਥੇ-ਜਿਥੇ ਜਾਣਗੇ, ਉਥੇ-ਉਥੇ ਸਿੱਖ ਸੰਗਤਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਣਗੀਆਂ ਅਤੇ ਉਨ੍ਹਾਂ ਦਾ ਖੁੱਲ੍ਹ ਕੇ ਵਿਰੋਧ ਕਰਨਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਾਲੀਆਂ ਝੰਡੀਆਂ ਚੁੱਕ ਕੇ ਰੋਸ ਮਾਰਚ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲਿਆਂ, ਬਹਿਬਲ ਕਲਾਂ 'ਚ ਸਿੱਖ ਸੰਗਤਾਂ 'ਤੇ ਗੋਲੀ ਚਲਾਉਣ, ਦੋ ਸਿੰਘਾਂ ਨੂੰ ਸ਼ਹੀਦ ਕਰਨ ਅਤੇ ਇਸ ਸਾਜ਼ਿਸ਼ ਨੂੰ ਸਫਲ ਬਣਾਉਣ ਵਾਲੇ ਲੋਕਾਂ ਦੇ ਅਸਲੀ ਚਿਹਰਿਆਂ ਨੂੰ ਨੰਗਾ ਕਰ ਚੁੱਕੀ ਹੈ ਅਤੇ 'ਸਿਟ' ਨੇ ਵੀ ਅਜਿਹੇ ਲੋਕਾਂ ਨੂੰ ਬੇਨਕਾਬ ਕਰ ਦਿੱਤਾ ਹੈ।

ਭਾਈ ਮੰਡ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕੀਤੀ ਅਤੇ ਕਰਵਾਈ ਹੈ, ਉਨ੍ਹਾਂ ਨੂੰ ਸਿੱਖ ਸੰਗਤ ਕਦੇ ਵੀ ਮੁਆਫ ਨਹੀਂ ਕਰੇਗੀ। ਸਿੱਖ ਸੰਗਤਾਂ ਵਲੋਂ ਫਿਰੋਜ਼ਪੁਰ 'ਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ।


author

rajwinder kaur

Content Editor

Related News