ਫਿਰੋਜ਼ਪੁਰ ਦੇ DC ਨੇ ਬਿਰਧ ਆਸ਼ਰਮ ’ਚ ਬਜ਼ੁਰਗਾਂ ਨਾਲ ਮਨਾਈ ਲੋਹਡ਼ੀ (ਵੀਡੀਓ)

01/13/2020 3:53:22 PM

ਫਿਰੋਜ਼ਪੁਰ (ਸੰਨੀ) - ਲੋਹੜੀ ਦਾ ਤਿਉਹਾਰ ਅੱਜ ਪੂਰੇ ਦੇਸ਼ 'ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਹੜੀ ਦਾ ਤਿਉਹਾਰ ਇਕ ਪਾਸੇ ਜਿਥੇ ਲੋਕ ਆਪਣੇ ਪਰਿਵਾਰ ਨਾਲ ਮਿਲ ਕੇ ਮਨਾ ਰਹੇ ਹਨ, ਉਥੇ ਹੀ ਕਈ ਪਰਿਵਾਰ ਅਜਿਹੇ ਵੀ ਹਨ, ਜੋ ਆਪਣਿਆਂ ਨੂੰ ਉਨ੍ਹਾਂ ਦੇ ਘਰੋਂ ਬਾਹਰ ਕੱਢ ਦਿੰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਿਸੇ ਬ੍ਰਿਧ ਆਸ਼ਰਮ ਦਾ ਆਸਰਾ ਲੈਣਾ ਪੈਂਦਾ ਹੈ। ਇਸੇ ਤਰ੍ਹਾਂ ਪੰੰਜਾਬ ਦੇ ਜ਼ਿਲਾ ਫਿਰੋਜ਼ਪੁਰ ਕੈਂਟ 'ਚ ਬਣੇ ਬ੍ਰਿਧ ਆਸ਼ਰਮ 'ਚ ਰਹਿ ਰਹੇ ਬਜ਼ੁਰਗਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਸ਼੍ਰੀ ਰਾਮਬਾਗ ਸਥਿਤ ਬਿਰਧ ਆਸ਼ਰਮ 'ਚ ਲੋਹੜੀ ਮਨਾਉਣ ਪੁੱਜੇ, ਜਿਥੇ ਉਨ੍ਹਾਂ ਨੇ ਬਜੁਰਗਾਂ ਨੂੰ ਕੰਬਲ, ਕੱਪੜੇ ਅਤੇ ਮੂੰਗਫਲੀ ਆਦਿ ਵੰਡੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। 

PunjabKesari

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗੈਂਦ ਨੇ ਕਿਹਾ ਕਿ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਬਜੁਰਗਾਂ ਦੇ ਨਾਲ ਇਹ ਤਿਉਹਾਰ ਮਨਾਉਣ ਦਾ ਮੌਕਾ ਮਿਲਿਆ ਹੈ। ਸਾਨੂੰ ਸਾਰਿਆਂ ਨੂੰ ਸਾਰੇ ਤਿਉਹਾਰ ਮਿਲ ਕੇ ਮਨਾਉਣੇ ਚਾਹੀਦੇ ਹਨ ਤੇ ਸਮਾਜ ਦੇ ਉਨ੍ਹਾਂ ਵਰਗਾਂ ਨੂੰ ਆਪਣੀਆਂ ਖੁਸ਼ੀਆਂ 'ਚ ਸ਼ਾਮਲ ਕਰਨਾ ਚਾਹੀਦਾ ਹੈ, ਜੋ ਕਿਸੇ ਕਾਰਨ ਆਪਣੇ ਆਪ ਨੂੰ ਸਮਾਜ ਤੋਂ ਕੱਟਿਆ ਹੋਇਆ ਮਹਿਸੂਸ ਕਰਦੇ ਹਨ। ਆਸ਼ਰਮ ਪ੍ਰਬੰਧਕ ਹਰੀਸ਼ ਗੋਇਲ ਨੇ ਡਿਪਟੀ ਕਮਿਸ਼ਨਰ ਦਾ ਆਸ਼ਰਮ 'ਚ ਪੁੱਜਣ 'ਤੇ ਧੰਨਵਾਦ ਕੀਤਾ। ਸਾਰਿਆਂ ਨੇ ਮਿਲ ਕੇ ਲੋਹੜੀ ਬਾਲੀ ਤੇ ਆਸ਼ਰਮ ਵਾਸੀ ਔਰਤਾਂ ਨੇ ਲੋਹੜੀ ਦੇ ਗੀਤ ਗਾਏ।


rajwinder kaur

Content Editor

Related News