ਫਿਰੋਜ਼ਪੁਰ : ''ਪੈਸਿਆਂ ਦੇ ਲਈ ਕੀਤਾ ਹੈ ਸਾਡੀ ਧੀ ਦਾ ਕਤਲ''

Thursday, Nov 14, 2019 - 06:57 PM (IST)

ਫਿਰੋਜ਼ਪੁਰ : ''ਪੈਸਿਆਂ ਦੇ ਲਈ ਕੀਤਾ ਹੈ ਸਾਡੀ ਧੀ ਦਾ ਕਤਲ''

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੇ ਪਿੰਡ ਕਾਸੁਬੇਗ 'ਚ ਇਕ ਵਿਆਹੁਤਾ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਮੀਤ ਕੌਰ (25) ਵਜੋਂ ਹੋਈ ਹੈ, ਜਿਸ ਦਾ ਵਿਆਹ ਢਾਈ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਇਕ ਬੱਚਾ ਵੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

PunjabKesari

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਜਵਾਈ ਉਸ ਦੀ ਧੀ ਤੋਂ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਗਰੀਬ ਹੋਣ ਕਾਰਨ ਸਾਡੇ ਕੋਲ ਇਨ੍ਹੇ ਪੈਸੇ ਨਹੀਂ ਸਨ, ਜਿਸ ਕਾਰਨ ਉਸ ਦੀ ਧੀ ਪੈਸੇ ਲਏ ਬਿਨਾ ਵਾਪਸ ਚਲੀ ਗਈ। ਪੈਸੇ ਨਾ ਮਿਲਣ 'ਤੇ ਉਸ ਦੇ ਪਤੀ ਨੇ ਉਸ ਦਾ ਕਤਲ ਕਰ ਦਿੱਤਾ ਅਤੇ ਸਾਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਮੌਤ ਹਾਰਟ ਅਟੈਕ ਕਾਰਨ ਹੋ ਗਈ। ਪਿਤਾ ਨੇ ਦੱਸਿਆ ਕਿ ਜਦੋਂ ਉਹ ਉਸ ਦੇ ਸਹੁਰੇ ਘਰ ਗਏ ਤਾਂ ਉਨ੍ਹਾਂ ਨੇ ਆਪਣੀ ਧੀ ਦੇ ਸਰੀਰ 'ਤੇ ਪਏ ਕਈ ਨਿਸ਼ਾਨ ਦੇਖੇ, ਜਿਸ ਤੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ। ਮ੍ਰਿਕਤ ਦੇ ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਮੌਕੇ 'ਤੇ ਪੁੱਜੇ ਥਾਣਾ ਕੁਲਗੜ੍ਹੀ ਦੇ ਐੱਸ.ਐੱਚ.ਓ. ਨੇ ਵਿਆਹੁਤਾ ਦੇ ਮਾਤਾ-ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਦਿੱਤਾ। ਐੱਸ.ਐੱਚ.ਓ. ਨੇ ਕਿਹਾ ਕਿ ਪੈਸਿਆਂ ਦੇ ਖਾਤਲ ਵਿਆਹੁਤਾ ਦਾ ਕਤਲ ਉਸ ਦੇ ਪਤੀ ਵਲੋਂ ਕੀਤਾ ਗਿਆ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।


author

rajwinder kaur

Content Editor

Related News