ਘੁਬਾਇਆ ਵਰਗੇ ਬੰਦੇ ਕਦੇ ਕਾਮਯਾਬ ਨਹੀਂ ਹੋ ਸਕਦੇ : ਬਾਦਲ

Sunday, May 12, 2019 - 10:54 AM (IST)

ਘੁਬਾਇਆ ਵਰਗੇ ਬੰਦੇ ਕਦੇ ਕਾਮਯਾਬ ਨਹੀਂ ਹੋ ਸਕਦੇ : ਬਾਦਲ

ਫਿਰੋਜ਼ਪੁਰ, ਜ਼ੀਰਾ (ਸੰਨੀ, ਸਤੀਸ਼) - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਫਿਰੋਜ਼ਪੁਰ ਤੋਂ ਲੋਕ ਸਭਾ ਦੇ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਖਡੂਰ ਸਾਹਿਬ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ੀਰਾ ਦੀ ਦਾਣਾ ਮੰਡੀ 'ਚ ਪ੍ਰਚਾਰ ਕਰਦਿਆਂ ਉਨ੍ਹਾਂ ਉਨ੍ਹਾਂ ਅਕਾਲੀ ਛੱਡ ਕਾਂਗਰਸ 'ਚ ਸ਼ਾਮਲ ਹੋ ਚੁੱਕੇ ਸ਼ੇਰ ਸਿੰਘ ਘੁਬਾਇਆ 'ਤੇ ਰੱਜ ਕੇ ਤਿੱਖੀ ਸ਼ਬਦਾਵਲੀ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਘੁਬਾਇਆ ਵਰਗੇ ਬੰਦੇ ਕਦੇ ਕਾਮਯਾਬ ਨਹੀਂ ਹੁੰਦੇ ਅਤੇ ਅਜਿਹੇ ਲੋਕਾਂ ਦਾ ਹਸ਼ਰ ਬਹੁਤ ਮਾੜਾ ਹੁੰਦਾ ਹੈ।

ਸੰਬੋਧਨ ਦੌਰਾਨ ਉਨ੍ਹਾਂ ਰਾਹੁਲ ਗਾਂਧੀ 'ਤੇ ਵਰ੍ਹਦਿਆਂ ਕਿਹਾ ਕੀ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਕਾਬਲੀਅਤ ਹੋਣੀ ਚਾਹੀਦੀ ਹੈ, ਜੋ ਨਰਿੰਦਰ ਮੋਦੀ 'ਚ ਹੈ। ਰਾਹੁਲ ਗਾਂਧੀ 'ਚ ਪ੍ਰਧਾਨ ਮੰਤਰੀ ਬਣਨ ਦੀ ਬਿਲਕੁਲ ਵੀ ਕਾਬਲੀਅਤ ਨਹੀਂ ਹੈ। ਉਨ੍ਹਾਂ ਮਿਸਾਲ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੇ ਡਰਾਈਵਿੰਗ ਲਾਈਸੈਂਸ ਲੈਣਾ ਹੋਵੇ ਤਾਂ ਉਸ ਨੂੰ ਵੀ ਕਈ ਪ੍ਰਕਾਰ ਦੇ ਟੈਸਟ ਪਾਸ ਕਰਨੇ ਪੈਂਦੇ ਹਨ ਅਤੇ ਫਿਰ ਕਿਤੇ ਜਾ ਕੇ ਡਰਾਈਵਿੰਗ ਲਾਇਸੈਂਸ ਮਿਲਦਾ ਹੈ।  


author

rajwinder kaur

Content Editor

Related News