ਕੈਦੀ ਨੂੰ ਜੇਲ ''ਚ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਮੁਹੱਈਆ ਕਰਵਾਉਣ ਵਾਲੇ ਦੋ ਪੇਸਕੋ ਕਾਮੇ ਗ੍ਰਿਫਤਾਰ

Tuesday, May 26, 2020 - 09:39 AM (IST)

ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ ਫਿਰੋਜ਼ਪੁਰ 'ਚ ਇਕ ਕੈਦੀ ਨੂੰ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਮੁਹੱਈਆਂ ਕਰਵਾਉਣ ਦੇ ਦੋਸ਼ 'ਚ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਫਿਰੋਜ਼ਪੁਰ ਪੁਲਸ ਨੇ ਦੋ ਪੇਸਕੋ ਕਾਮਿਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ 'ਤੇ ਕੇਂਦਰੀ ਜੇਲ ਫਿਰੋਜ਼ਪੁਰ 'ਚ ਜੇਲ ਕਾਮਿਆਂ ਵਲੋਂ ਇਕ ਕੈਦੀ ਦੀ ਤਲਾਸ਼ੀ ਲਈ ਗਈ ਅਤੇ ਉਸ ਕੋਲੋਂ 2 ਮੋਬਾਇਲ, ਇਕ ਸਿਮ ਕਾਰਡ ਅਤੇ ਮੋਬਾਇਲ ਦੀਆਂ ਬੈਟਰੀਆਂ ਬਰਾਮਦ ਕੀਤੀਆਂ ਗਈਆਂ। ਜੇਲ ਪ੍ਰਸ਼ਾਸਨ ਵਲੋਂ ਸੁਪਰੀਡੈਂਟ ਦੀ ਸ਼ਿਕਾਇਤ 'ਤੇ ਥਾਣਾ ਫਿਰੋਜ਼ਪੁਰ ਸ਼ਹਿਰ ਦੀ ਪੁਲਸ ਨੇ ਪੇਸਕੋ ਕਾਮੇ ਰਾਜਿੰਦਰ ਸਿੰਘ, ਸਰਬਜੀਤ ਸਿੰਘ ਅਤੇ ਕੈਦੀ ਗੋਪਾਲ ਚੰਦ ਅਤੇ ਉਸਦੇ ਪੁੱਤਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।  

ਇਹ ਵੀ ਪੜ੍ਹੋ : ਜੂਨ-ਜੁਲਾਈ ਫਿਰ ਗ੍ਰਹਿਣਾਂ ਦੀ ਲਪੇਟ 'ਚ, ਮੁਸੀਬਤਾਂ ਘੱਟ ਨਹੀਂ ਹੋਣਗੀਆਂ

ਜਾਣਕਾਰੀ ਦਿੰਦਿਆ ਥਾਣਾ ਸਿਟੀ ਫਿਰੋਜ਼ਪੁਰ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਨੂੰ ਦਿੱਤੇ ਬਿਆਨਾਂ 'ਚ ਕੈਦੀ ਗੋਪਾਲ ਚੰਦ ਨੇ ਕਿਹਾ ਕਿ ਪੇਸਕੋ ਕਾਮਿਆਂ ਨੇ ਉਸ ਨੂੰ ਜੇਲ 'ਚ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਪਹੁੰਚਾਈਆਂ ਸਨ। ਉਨ੍ਹਾਂ ਦੱਸਿਆ ਕਿ ਪੁਲਸ ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬੀ.ਐੱਸ.ਐੱਫ. ਨੇ ਸਾਢੇ ਪੰਜ ਕਿਲੋ ਹੈਰੋਇਨ ਕੀਤੀ ਬਰਾਮਦ


Baljeet Kaur

Content Editor

Related News