ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੁਲਸ ਨੇ ਪਿੰਡਾਂ ਨੂੰ ਸੀਲ ਕਰਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ

Thursday, Dec 09, 2021 - 04:14 PM (IST)

ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੁਲਸ ਨੇ ਪਿੰਡਾਂ ਨੂੰ ਸੀਲ ਕਰਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ

ਫਿਰੋਜ਼ਪੁਰ (ਕੁਮਾਰ) - ਤਸਕਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਡੀ.ਐੱਸ.ਪੀ ਅਤੁਲ ਸੋਨੀ ਦੀ ਅਗਵਾਈ ਹੇਠ ਥਾਣਾ ਮੱਲਾਂਵਾਲਾ ਦੇ ਐੱਸ.ਐੱਚ.ਓ ਅਤੇ ਸਦਰ ਜ਼ੀਰਾ ਦੇ ਐੱਸ.ਐੱਚ.ਓ ਨੇ ਕਰੀਬ 35 ਪੁਲਸ ਮੁਲਾਜ਼ਮਾਂ ਵਲੋਂ ਕਈ ਪਿੰਡਾਂ ’ਚ ਜਾ ਕੇ ਕਈ ਘਰਾਂ ਦੀ ਤਲਾਸ਼ੀ ਲਈ। ਪੁਲਸ ਨੇ ਮੱਲਾਂਵਾਲਾ ਖੁਰਦ, ਭੜਾਣਾ, ਗੁਰਦਿਤੀ ਵਾਲਾ, ਫਤਿਹਗੜ੍ਹ ਸਭਰਾਂ ਅਤੇ ਜੈਮਲ ਵਾਲਾ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਪਿੰਡਾਂ ਨੂੰ ਸੀਲ ਕਰਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਲਵ ਮੈਰਿਜ ਕਰਵਾਉਣ ਮਗਰੋਂ ਵੇਚਣੇ ਪਏ ਸਨ ਗਹਿਣੇ ਤੇ ਫੋਨ, ਅੱਜ ਹੋਰਾਂ ਲਈ ਮਿਸਾਲ ਬਣਿਆ ਇਹ ਜੋੜਾ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਫਿਰੋਜ਼ਪੁਰ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਪੁਲਸ ਨੂੰ ਕੋਈ ਵੀ ਨਸ਼ੀਲੀ ਚੀਜ਼ ਜਾਂ ਸ਼ੱਕੀ ਵਸਤੂ ਨਹੀਂ ਮਿਲੀ। ਪੁਲਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਪੁੱਛ-ਗਿੱਛ ਕਰਨ ਉਪਰੰਤ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜ਼ਿਲ੍ਹੇ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਦਾ ਅਭਿਆਨ ਜਾਰੀ ਰੱਖਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ


author

rajwinder kaur

Content Editor

Related News