ਪ੍ਰਿਅੰਕਾ ਗਾਂਧੀ ਬਾਰੇ ਦੇਖੋ ਕੀ ਬੋਲੇ ਸੁਖਬੀਰ ਸਿੰਘ ਬਾਦਲ (ਵੀਡੀਓ)

Wednesday, May 15, 2019 - 11:09 AM (IST)

ਫਿਰੋਜ਼ਪੁਰ (ਸੰਨੀ ਚੋਪੜਾ) - ਕਾਂਗਰਸੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਪੰਜਾਬ ਦੌਰੇ 'ਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਹਲਕੇ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਟਿੱੱਪਣੀ ਕੀਤੀ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਪ੍ਰਿਅੰਕਾ ਗਾਂਧੀ ਨੂੰ ਟੂਰਿਸਟ ਕਹਿ ਕੇ ਸੰਬੋਧਨ ਕਰਦੇ ਹੋਏ ਨਜ਼ਰ ਆਏ। ਦੱਸ ਦੇਈਏ ਕਿ ਬੀਤੇ ਦਿਨ ਪ੍ਰਿਯੰਕਾ ਗਾਂਧੀ ਬਠਿੰਡਾ ਵਿਖੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ 'ਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਨ ਆਏ ਸਨ, ਜਿਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ ਆਦਿ ਆਗੂ ਮੌਜੂਦ ਸਨ। ਇਸ ਰੈਲੀ 'ਚ ਪ੍ਰਿਯੰਕਾ ਗਾਂਧੀ ਨੇ ਵਿਰੋਧੀਆਂ ਦੇ ਕਈ ਮੁੱਦਿਆਂ ਦਾ ਜ਼ਿਕਰ ਕੀਤਾ। 

ਜ਼ਿਕਰਯੋਗ ਹੈ ਕਿ 13 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਾਲੀ-ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰਨ ਪੰਜਾਬ ਪਹੁੰਚੇ ਸਨ ਅਤੇ ਉਸਦੇ ਅਗਲੇ ਹੀ ਦਿਨ ਪ੍ਰਿਅੰਕਾ ਗਾਂਧੀ ਪੰਜਾਬ ਆਈ, ਜਿਸ ਨੇ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕੀਤਾ। ਕਾਂਗਰਸ ਵਲੋਂ ਮੋਦੀ ਨੂੰ ਲੈ ਕੇ ਨਿਸ਼ਾਨੇ ਸਾਧੇ ਜਾ ਰਹੇ ਸਨ ਤਾਂ ਹੁਣ ਅਕਾਲੀ ਦਲ ਗਾਂਧੀ ਪਰਿਵਾਰ 'ਤੇ ਵਾਰ ਕਰ ਰਿਹਾ ਹੈ।


author

rajwinder kaur

Content Editor

Related News