ਫ਼ਿਰੋਜ਼ਪੁਰ ''ਚ RSS ਆਗੂ ਦੇ ਪੁੱਤਰ ਦੇ ਕਤਲ ਕਾਂਡ ਵਿਚ ਨਵਾਂ ਮੋੜ

Wednesday, Nov 19, 2025 - 11:19 AM (IST)

ਫ਼ਿਰੋਜ਼ਪੁਰ ''ਚ RSS ਆਗੂ ਦੇ ਪੁੱਤਰ ਦੇ ਕਤਲ ਕਾਂਡ ਵਿਚ ਨਵਾਂ ਮੋੜ

ਫਿਰੋਜ਼ਪੁਰ (ਕੁਮਾਰ) : 15 ਨਵੰਬਰ ਨੂੰ ਸੀਨੀਅਰ ਆਰਐੱਸਐੱਸ ਵਰਕਰ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਫਿਰੋਜ਼ਪੁਰ ਸ਼ਹਿਰ (ਮੋਚੀ ਬਾਜ਼ਾਰ ਦੇ ਏਰੀਆ) ਵਿਚ ਯੂਕੋ ਬੈਂਕ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੇ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਿਸ ਨਾਲ ਫਿਰੋਜ਼ਪੁਰ ਦੇ ਲੋਕਾਂ ਵਿਚ ਭਾਰੀ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਪੁਲਸ ਨੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਅਤੇ ਟੈਕਨੀਕਲ ਸੋਰਸਿਸ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਸ਼ੂਟਰ ਅਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਰਤੀ ਨੂੰ ਪ੍ਰਵਾਨਗੀ, ਇਸ ਵਿਭਾਗ ਵਿਚ ਭਰੀਆਂ ਜਾਣਗੀਆਂ ਸੈਂਕੜੇ ਅਸਾਮੀਆਂ

ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਅੱਜ ਦੁਪਹਿਰ 12:30 ਵਜੇ ਇਸ ਮੁੱਦੇ 'ਤੇ ਪ੍ਰੈਸ ਕਾਨਫਰੰਸ ਰੱਖੀ ਹੈ ਜਿਸ ਵਿਚ ਉਨ੍ਹਾਂ ਵੱਲੋਂ ਇਸ ਕਤਲ ਸੰਬੰਧੀ ਕਈ ਮਹੱਤਵਪੂਰਨ ਖੁਲਾਸੇ ਕੀਤੇ ਜਾਣ ਦੀ ਉਮੀਦ ਹੈ। ਪੁਲਸ ਵਾਰ-ਵਾਰ ਦਾਅਵਾ ਕਰ ਰਹੀ ਸੀ ਕਿ ਨਵੀਨ ਅਰੋੜਾ ਨੂੰ ਗੋਲੀ ਮਾਰਨ ਵਾਲੇ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 15 ਨਵੰਬਰ ਤੋਂ ਪੁਲਸ ਇਨ੍ਹਾਂ ਕਾਤਲਾਂ ਨੂੰ ਫੜਨ ਲਈ ਦਿਨ-ਰਾਤ ਕੰਮ ਕਰ ਰਹੀ ਸੀ। ਇਸ ਕਤਲ ਕੇਸ ਵਿਚ ਪੁਲਸ ਵੱਲੋਂ ਹਾਸਲ ਕੀਤੀ ਗਈ ਸਫਲਤਾ ਸਬੰਧੀ ਐੱਸਐੱਸਪੀ ਫਿਰੋਜ਼ਪੁਰ ਵੱਲੋਂ ਕੀਤੀ ਜਾਣ ਵਾਲੀ ਪ੍ਰੈਸ ਕਾਨਫਰੰਸ ਵਿਚ ਹੋਰ ਵੀ ਜਾਣਕਾਰੀ ਮਿਲ ਸਕੇਗੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਬੱਸ ਅੱਡਾ ਕਤਲ ਕਾਂਡ 'ਚ ਨਵਾਂ ਮੋੜ, ਪੋਸਟ ਪਾ ਕੇ ਕਿਹਾ 'ਮੱਖਣ ਮਾਰ ਕੇ ਅਸੀਂ ਮੂਸੇਵਾਲਾ' ਦਾ ਬਦਲਾ ਲਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News