ਐੱਸ.ਟੀ.ਐੱਫ. ਨੇ ਅਫੀਮ ਤੇ ਡਰੱਗ ਮਨੀ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Saturday, Jun 29, 2019 - 04:45 PM (IST)

ਐੱਸ.ਟੀ.ਐੱਫ. ਨੇ ਅਫੀਮ ਤੇ ਡਰੱਗ ਮਨੀ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ (ਸੰਨੀ ਚੋਪੜਾ) : ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਨਾਕੇ ਦੌਰਾਨ ਬਲਦੇਵ ਸਿੰਘ ਨਾਂ ਦੇ ਵਿਅਕਤੀ ਨੂੰ ਇਕ ਕਿਲੋ ਅਫੀਮ, 4 ਹਜ਼ਾਰ ਦੀ ਡਰੱਗ ਮਨੀ ਅਤੇ ਇਕ ਮੋਬਾਇਲ ਸਮੇਤ ਗ੍ਰਿ੍ਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਐੱਸ.ਟੀ.ਐੱਫ. ਰੇਂਜ ਫਿਰੋਜ਼ਪੁਰ ਦੀ ਟੀਮ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਜੀਰਾ ਨੇੜਲੇ ਇਕ ਚੌਕ 'ਤੇ ਨਾਕਾ ਲਗਾਇਆ ਹੋਇਆ ਸੀ, ਜਿੱਥੇ ਚੈਕਿੰਗ ਲਈ ਇਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਗਿਆ। ਇਸ ਦੌਰਾਨ ਮੋਟਰਸਾਈਕਲ 'ਤੇ ਟੰਗੇ ਥੈਲੇ ਦੀ ਤਲਾਸ਼ੀ ਲਈ ਗਈ ਤਾਂ, ਉਸ ਵਿਚੋਂ 1 ਕਿਲੋ ਅਫੀਮ ਜੋ ਕਰੀਬ 2 ਲੱਖ ਰੁਪਏ ਦੀ ਹੈ, 4 ਹਜ਼ਾਰ ਦੀ ਡਰੱਗ ਮਨੀ ਅਤੇ ਇਕ ਮੋਬਾਇਲ ਬਰਾਮਦ ਕੀਤਾ ਗਿਆ ਹੈ। ਐੱਸ.ਟੀ.ਐੱਫ. ਦੀ ਟੀਮ ਨੇ ਵਿਅਕਤੀ ਨੂੰ ਉਕਤ ਸਮਾਨ ਸਮੇਤ ਗ੍ਰਿਫਤਾਰ ਕਰਕੇ ਉਸ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

cherry

Content Editor

Related News