ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਲੜਨੀ ਤੈਅ !

Friday, Apr 05, 2019 - 09:49 AM (IST)

ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਲੜਨੀ ਤੈਅ !

ਫਿਰੋਜ਼ਪੁਰ (ਕੁਮਾਰ) - ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸੰਸਦੀ ਹਲਕੇ ਤੋਂ ਅਕਾਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਲੜਾਉਣਾ ਲਗਭਗ ਤੈਅ ਹੋ ਗਿਆ ਹੈ ਅਤੇ ਇਸ ਗੱਲ ਦਾ ਪਾਰਟੀ ਵਲੋਂ ਕਿਸੇ ਵੀ ਸਮੇਂ ਐਲਾਨ ਕਰ ਦਿੱਤਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਕੱਲ ਦੇਰ ਸ਼ਾਮ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਸਬੰਧੀ ਫੈਸਲਾ ਲਿਆ ਜਾ ਚੁੱਕਾ ਹੈ। ਦੂਸਰੇ ਪਾਸੇ ਫਿਰੋਜ਼ਪੁਰ ਸੰਸਦੀ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਲੈਣ ਵਾਲੇ ਦਾਅਵੇਦਾਰਾਂ ਵੱਲੋਂ ਟਿਕਟ ਲੈਣ ਲਈ ਆਪਣੇ-ਆਪਣੇ ਪੱਧਰ 'ਤੇ ਕੋਸ਼ਿਸ਼ਾਂ ਜਾਰੀ ਹਨ ਅਤੇ ਅਕਾਲੀ-ਭਾਜਪਾ ਵੱਲੋਂ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਤੋਂ ਬਾਅਦ ਕਾਂਗਰਸ ਵਲੋਂ ਜਲਦ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਸੁਖਬੀਰ ਦੇ ਚੋਣ ਮੈਦਾਨ ਵਿਚ ਆਉਣ ਤੋਂ ਬਾਅਦ ਫਿਰੋਜ਼ਪੁਰ ਸੰਸਦੀ ਹਲਕੇ ਦੀ ਚੋਣ ਦਿਲਚਸਪ ਹੋ ਜਾਵੇਗੀ।


author

rajwinder kaur

Content Editor

Related News