ਫ਼ਿਰੋਜ਼ਪੁਰ ''ਚ ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, 1 ਦੀ ਮੌਤ 3 ਜ਼ਖ਼ਮੀ

Monday, Dec 07, 2020 - 11:46 AM (IST)

ਫ਼ਿਰੋਜ਼ਪੁਰ ''ਚ ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, 1 ਦੀ ਮੌਤ 3 ਜ਼ਖ਼ਮੀ

ਫਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ 'ਚ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਹਾਦਸੇ 'ਚ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਡਰੋਨ ਰਾਹੀਂ ਰਾਵੀ ਇਲਾਕੇ ਤੋਂ ਹਥਿਆਰਾਂ ਦੀ ਖੇਪ ਭੇਜਣ ਦੀ ਕੋਸ਼ਿਸ਼ 'ਚ ਆਈ. ਐੱਸ. ਆਈ.
PunjabKesariਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਜ਼ੀਰਾ ਸੜਕ 'ਤੇ ਬਸਤੀ ਕਾਲਾ ਸਿੰਘ ਨੇੜੇ ਇਕ ਐਕਟਿਵਾ ਸਕੂਟਰ, ਜਿਸ ਨੂੰ ਹਰਜਿੰਦਰ ਸਿੰਘ ਚਲਾ ਰਿਹਾ ਸੀ ਅਤੇ ਪਿੱਛੇ ਉਸ ਦੀ ਭੈਣ ਤੇ ਦੋ ਬੱਚੀਆਂ ਬੈਠੀਆਂ ਹੋਈਆਂ ਸਨ ਨੂੰ ਜ਼ੀਰਾ ਵਲੋਂ ਆ ਰਹੇ ਟਰੱਕ ਚਾਲਕ ਨੇ ਕੁਚਲ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਟਰੱਕ ਚਾਲਕ ਲਾਪਰਵਾਹੀ ਨਾਲ ਤੇਜ਼ ਰਫ਼ਤਾਰ ਨਾਲ ਟਰੱਕ ਚਲਾ ਰਿਹਾ ਸੀ। ਇਸ ਹਾਦਸੇ ਸਬੰਧੀ ਥਾਣਾ ਕੁਲਗੜੀ ਦੀ ਪੁਲਸ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਮੋਗਾ 'ਚ ਫ਼ੌਜੀ ਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ


author

Baljeet Kaur

Content Editor

Related News