ਫਿਰੋਜ਼ਪੁਰ: ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਬੈਰੀਕੇਡਸ ਵੀ ਹਟਾਏ

Tuesday, Feb 09, 2021 - 02:00 PM (IST)

ਫਿਰੋਜ਼ਪੁਰ: ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਬੈਰੀਕੇਡਸ ਵੀ ਹਟਾਏ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸ਼ਹਿਰ ਵਿਚ ਭਾਜਪਾ ਦੇ ਅਹੁਦੇਦਾਰਾਂ ਤੇ ਨਗਰ ਕੌਂਸਲ ਦੇ ਉਮੀਦਵਾਰਾਂ ਨਾਲ ਮੀਟਿੰਗ ਕਰਨ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦਾ ਕਿਸਾਨ ਸੰਗਠਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਨੂੰ ਤੁਰੰਤ ਵਾਪਸ ਲਏ ਜਾਣ। ਕਿਸਾਨਾਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਅਤੇ ਬਿਜਲੀ ਸੋਧ ਐਕਟ 2020 ਕਿਸਾਨ ਵਿਰੋਧੀ ਹੈ। ਪੁਲਸ ਵੱਲੋਂ ਕੀਤੇ ਗਏ ਸਖ਼ਤ ਪ੍ਰਬੰਧਾਂ ਦੇ ਬਾਵਜੂਦ ਕਿਸਾਨਾਂ ਨੇ ਪੰਜਾਬ ਪ੍ਰਧਾਨ ਦਾ ਡਟ ਕੇ ਵਿਰੋਧ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਫਿਰੋਜ਼ਪੁਰ: ਦਰਿਆ ’ਚ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਕਿਹਾ- ‘ਮੋਦੀ ਨਾਲ ਕਰਾਓ ਮੇਰੀ ਗੱਲ’

PunjabKesari

ਦੂਜੇ ਪਾਸੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਉਂਦੇ ਕਿਹਾ ਕਿ ਕਿਸਾਨਾਂ ਦੀ ਆੜ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਤੰਤਰ ਦਾ ਕਤਲ ਕਰਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚ ਚੱਲਦੀ ਆਪਸੀ ਗੱਲਬਾਤ ਵਿੱਚ ਦੀਵਾਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ, ਮਜਦੂਰ, ਗਰੀਬ, ਵਪਾਰੀ, ਕਰਮਚਾਰੀ ਅਤੇ ਹਰ ਵਰਗ ਦੀ ਅਤੈਸ਼ੀ ਪਾਰਟੀ ਹੈ। ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ, ਕੇਂਦਰ ਸਰਕਾਰ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ ਅਤੇ ਸ਼ਾਂਤੀ ਸਦਭਾਵਨਾ ਤੇ ਆਪਸੀ ਭਾਈਚਾਰਾ ਖ਼ਰਾਬ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਬੱਸ ’ਚ ਦੋਸਤ ਨਾਲ ਹੋਈ ਤਕਰਾਰ ਤੋਂ ਬਾਅਦ ਕੁੜੀ ਨੇ ਨਿਗਲਿਆ ਜ਼ਹਿਰ, ਮੌਤ

PunjabKesari

ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿੱਚ 400 ਤੋਂ 352 ਸੀਟਾਂ ’ਤੇ ਚੋਣ ਲੜ ਰਹੀ ਹੈ ਅਤੇ ਇਨ੍ਹਾਂ ਨੂੰ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਇੱਕ ਪ੍ਰਸ਼ਨ ਦਾ ਉੱਤਰ ਦਿੰਦੇ ਹੋਏ ਕਿਹਾ ਕਿ ਸਾਡੀ ਸਹਿਯੋਗੀ ਰਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮੁਹਾਲੀ ਵਿੱਚ ਉਮੀਦਵਾਰ ਤੱਕ ਨਹੀਂ ਮਿਲੇ ਪਰ ਭਾਜਪਾ ਨੇ ਮੁਹਾਲੀ ਦੀਆਂ ਸਾਰੀਆਂ 50 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦਾ ਅਧਿਕਾਰ ਹੈ ਤਾਂ ਮੈਨੂੰ ਆਪਣੀ ਪਾਰਟੀ ਦਾ ਪੱਖ ਜਨਤਾ ਦੇ ਸਾਹਮਣੇ ਰੱਖਣ ਦਾ ਪੂਰਾ ਅਧਿਕਾਰ ਹੈ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ

ਇਸ ਮੌਕੇ ਭਾਜਪਾ ਆਗੂ ਤੇ ਸੇਵਾਮੁਕਤ ਆਈ.ਪੀ.ਐੱਸ. ਅਧਿਕਾਰੀ ਆਰ.ਪੀ.ਮਿੱਤਲ, ਡੀ.ਪੀ. ਚੰਦਨ ਸਾਬਕਾ ਵਾਈਸ ਚੇਅਰਮੈਨ ਪੰਜਾਬ, ਪੰਜਾਬ ਭਾਜਪਾ ਆਗੂ ਸ਼੍ਰੀ ਸ਼ੈਲਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ, ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗਰੋਵਰ, ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਦਵਿੰਦਰ ਬਜਾਜ ਅਤੇ ਹੋਰ ਆਹੁਦੇਦਾਰ ਤੇ ਭਾਜਪਾ ਦੇ ਨਗਰ ਕੌਂਸਲ ਚੋਣ ਲੜਨ ਵਾਲੇ ਉਮੀਦਵਾਰ ਮੌਜੂਦ ਸਨ। 


author

rajwinder kaur

Content Editor

Related News