ਫਿਰੋਜ਼ਪੁਰ ਭਾਰਤ ਪਾਕਿ ਹੁਸੈਨੀਵਾਲਾ ਸਰਹੱਦ ਤੋਂ ਸੈਕੜੇ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ

01/22/2021 2:22:30 PM

ਫਿਰੋਜ਼ਪੁਰ (ਕੁਮਾਰ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਐਕਟ 2020 ਦੇ ਵਿਰੋਧ ਵਿਚ ਅੱਜ ਕਿਸਾਨਾਂ ਨੇ ਫਿਰੋਜ਼ਪੁਰ ਵਿਚ ਟਰੈਕਟਰ ਜਾਗਰੂਕਤਾ ਰੈਲੀ ਕੱਢੀ। ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹੁਸੈਨੀਵਾਲਾ ਸਥਿਤ ਸ਼ਹੀਦਾਂ ਦੇ ਸਮਾਰਕਾਂ ’ਤੇ ਮੱਥਾ ਟੇਕਣ ਉਪਰੰਤ ਇਸ ਜਾਗਰੂਕਤਾ ਟਰੈਕਟਰ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ’ਤੇ ਕਿਸਾਨਾ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਵਿਧਾਇਕ ਪਿੰਕੀ ਨੇ ਕਿਹਾ ਕਿ ਉਹ ਵਿਧਾਇਕ ਤੋਂ ਪਹਿਲਾਂ ਕਿਸਾਨ ਦੇ ਬੇਟੇ ਹਨ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਵਿਚ ਕਿਸਾਨਾਂ ਦੇ ਨਾਲ ਹਨ। 

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਬੀ.ਕੇ. ਦੱਤ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਅੰਗਰੇਜੀ ਹਕੂਮਤ ਦੇ ਖ਼ਿਲਾਫ਼ ਅੰਦੋਲਨ ਚਲਾਉਂਦੇ ਹੋਏ ਆਪਣੀ ਸ਼ਹਾਦਤ ਦਿੱਤੀ ਸੀ। ਅੱਜ ਕੇਂਦਰ ਦੀ ਮੋਦੀ ਸਰਕਾਰ ਪੂੰਜੀਪਤੀਆਂ ਤੇ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਾਲੇ ਖੇਤੀ ਵਿਰੋਧੀ ਕਾਨੂੰਨ ਬਣਾ ਕੇ ਦੇਸ਼ ਦੇ ਕਿਸਾਨਾਂ ਨੂੰ ਇਨ੍ਹਾਂ ਪੂੰਜੀਪਤੀ ਪਰਿਵਾਰਾਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਅੱਜ ਹੁਸੈਨੀਵਾਲਾ ਸਥਿਤ ਸ਼ਹੀਦਾਂ ਦੇ ਸਮਾਰਕਾਂ ਤੋਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਤੇ ਬਿਜਲੀ ਸੋਧ ਐਕਟ ਤੁਰਿੰਤ ਵਾਪਸ ਲੈਣ ਅਤੇ ਕਿਸਾਨਾ ਦੇ ਹਿੱਤਾਂ ਖ਼ਿਲਾਫ਼ ਖਿਲਵਾੜ ਕਰਨਾ ਬੰਦ ਕਰੇ ਦੇਵੇ। 

ਪੜ੍ਹੋ ਇਹ ਵੀ ਖ਼ਬਰ - Health Tips : ਬਰੱਸ਼ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਕਦੇ ਖ਼ਰਾਬ ਨਹੀਂ ਹੋਣਗੇ ਤੁਹਾਡੇ ਦੰਦ

ਵਿਧਾਇਕ ਪਿੰਕੀ ਨੇ ਕਿਹਾ ਕਿ ਇਹ ਫ਼ਸਲਾਂ ਦਾ ਨਹੀਂ ਸਗੋਂ ਸਾਡੀਆਂ ਆਉਣ ਵਾਲੀਆਂ ਨਸਲਾਂ ਦਾ ਮਾਮਲਾ ਹੈ। ਅੱਜ ਜੇਕਰ ਕੇਂਦਰ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਕਿਸਾਨੀ ਦੇ ਨਾਲ-ਨਾਲ ਸਾਡੀਆਂ ਆਉਣ ਵਾਲੀਆਂ ਨਸਲਾਂ ਤਬਾਹ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ ’ਤੇ ਕੜਾਕੇ ਦੀ ਸਰਦੀ ਵਿਚ ਲੱਖਾਂ ਕਿਸਾਨ ਆਪਣੇ ਪਰਿਵਾਰਾਂ ਦੇ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਸ਼ਾਂਤੀਪੂਰਨ ਧਰਨੇ ’ਤੇ ਬੈਠੇ ਹੋਏ ਹਨ ਪਰ ਕੇਂਦਰ ਸਰਕਾਰ ’ਤੇ ਇਸ ਅੰਦੋਲਨ ਦਾ ਕੋਈ ਅਸਰ ਨਹੀਂ। 

ਪੜ੍ਹੋ ਇਹ ਵੀ ਖ਼ਬਰ - Health Tips: ਠੰਡ ਤੋਂ ਬਚਣ ਲਈ ਕੀ ਤੁਸੀਂ ਵੀ ਜੁਰਾਬਾਂ ਪਾ ਕੇ ਸੋਂਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਦੱਸ ਦੇਈਏ ਕਿ ਹੁਸੈਨੀਵਾਲਾ ਤੋਂ ਚੱਲੀ ਟਰੈਕਟਰ ਜਾਗਰੂਕਤਾ ਰੈਲੀ ਸਰਹੱਦੀ ਪਿੰਡ ਬਾਰੇ ਕੇ ’ਚ ਪੁੱਜੀ, ਜਿਥੇ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰਾਂ ’ਤੇ ਸਵਾਰ ਕਿਸਾਨ ਇਸ ਰੈਲੀ ਦੇ ਨਾਲ ਸ਼ਹਿਰ ਦੀ ਦਾਣਾ ਮੰਡੀ ਵੱਲ ਰਵਾਨਾ ਹੋਏ। ਸ਼ਹਿਰ ਦੀ ਦਾਣਾ ਮੰਡੀ ਤੋਂ ਚੱਲੀ ਕਿਸਾਨ ਜਾਗਰੂਕਤਾ ਰੈਲੀ ਫਿਰੋਜ਼ਪੁਰ ਸ਼ਹਿਰ ਦੇ ਸ਼ਹੀਦ ਉਧਮ ਸਿੰਘ ਚੌਂਕ ਤੋਂ ਮਾਲ ਰੋਡ ਤੋਂ ਹੁੰਦੇ ਹੋਏ ਡੀ.ਸੀ. ਦਫ਼ਤਰ ਫਿਰੋਜ਼ਪੁਰ ਪਹੁੰਚੀ। ਰਸਤੇ ਵਿਚ ਮਾਲ ਰੋਡ ’ਤੇ ਸਥਿਤ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂਮਾਨ ਧਾਮ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਲਗਾਇਆ ਗਿਆ। 

ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ

ਜਾਗਰੂਕਤਾ ਟਰੈਕਟਰ ਰੈਲੀ ਵਿਚ ਸ਼ਾਮਲ ਕਿਸਾਨਾਂ ਨੇ ਦੱਸਿਆ ਕਿ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਟਰੈਕਟਰਾਂ ’ਤੇ ਦਿੱਲੀ ਵੱਲ ਰਵਾਨਾ ਹੋਣਗੇ ਅਤੇ 26 ਜਨਵਰੀ ਨੂੰ ਦਿੱਲੀ ਵਿਚ ਆਯੋਜਿਤ ਕੀਤੀ ਜਾਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਭਾਗ ਲੈਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਐੱਚ.ਐੱਸ. ਬਿੱਟੂ ਸਾਂਘਾ, ਐਡਵੋਕੇਟ ਗੁਲਸ਼ਨ ਮੋਗਾ ਤੇ ਹੋਰ ਕਿਸਾਨ ਆਗੂ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ


rajwinder kaur

Content Editor

Related News