ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਮਿਲੀ 5 ਕਰੋੜ 25 ਲੱਖ ਦੀ ਹੈਰੋਇਨ

10/22/2019 10:17:15 AM

ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਬੀ.ਐੱਸ.ਐੱਫ ਦੀ 136 ਬਟਾਲੀਅਨ ਨੇ ਇਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੀ ਬੀ.ਓ.ਪੀ ਸਤਪਾਲ ਦੇ ਇਲਾਕੇ 'ਚ ਤਾਇਨਾਤ 136 ਬਟਾਲੀਅਨ ਦੇ ਜਵਾਨਾਂ ਨੇ ਪਾਕਿ ਵਲੋਂ ਫੈਸਿੰਗ ਨੇੜਲੇ ਭਾਰਤੀ ਖੇਤਾਂ 'ਚ ਕਿਸੇ ਚੀਜ ਦੇ ਸੁੱਟਣ ਦੀ ਆਵਾਜ਼ ਸੁਣੀ। ਆਵਾਜ਼ ਸੁਣਦੇ ਸਾਰ ਜਦੋਂ ਉਨ੍ਹਾਂ ਨੇ ਸਰਚ ਕੀਤੀ ਤਾਂ ਉਨ੍ਹਾਂ ਨੂੰ ਪਿਲਰ ਨੰਬਰ-187/17-18 ਦੇ ਕੋਲੋ ਪਲਾਸਟਿਕ ਦੀਆਂ 3 ਬੋਤਲਾਂ ਬਰਾਮਦ ਹੋਈਆਂ, ਜਿਨ੍ਹਾਂ 'ਚ ਹੈਰੋਇਨ ਭਰੀ ਹੋਈ ਸੀ। ਬੀ.ਐੱਸ.ਐੱਫ ਅਤੇ ਸਬੰਧਿਤ ਥਾਣੇ ਦੀ ਪੁਲਸ ਨੇ ਬਰਾਮਦ ਹੋਈ ਹੈਰੋਇਨ ਨੂੰ ਆਪਣੇ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

rajwinder kaur

This news is Content Editor rajwinder kaur