ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

Wednesday, Oct 23, 2019 - 10:25 AM (IST)

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ (ਕੁਮਾਰ, ਮਨਦੀਪ) - ਪਾਕਿ ਨਸ਼ਾ ਤਸਕਰ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਦਾ ਨਾਂ ਨਹੀਂ ਲੈ ਰਹੇ। ਉਹ ਕਿਸੇ ਨਾ ਕਿਸੇ ਤਰ੍ਹਾਂ ਭਾਰਤ 'ਚ ਹੈਰੋਇਨ ਦੀ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਕਰਦੇ ਹੀ ਰਹਿੰਦੇ ਹਨ। ਇਸੇ ਤਰ੍ਹਾਂ ਅੱਜ ਫਿਰ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਬੀ.ਓ.ਪੀ. ਓਲਡ ਮਹੋਮਦਿਵਾਲਾ ਅਤੇ ਬੀ.ਓ.ਪੀ. ਬਹਾਦੁਰ ਦੇ ਇਲਾਕੇ 'ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀ.ਐੱਸ.ਐੱਫ ਦੇ ਅਧਿਕਾਰੀਆਂ ਵਲੋਂ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ।


author

rajwinder kaur

Content Editor

Related News