ਫਿਰੋਜ਼ਪੁਰ ਸਰਹੱਦ: 1 ਲੱਖ ਤੋਂ ਵਧ ਦੀ ਲਾਹਣ ਤੇ ਸ਼ਰਾਬ ਸਣੇ 3 ਮੁਲਜ਼ਮ ਕਾਬੂ
Tuesday, Apr 16, 2019 - 04:06 PM (IST)

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਪੁਲਸ ਪਾਰਟੀ ਵਲੋਂ ਸਤਲੁਜ ਦਰਿਆ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੀ ਸ਼ਰਾਬ ਦੀ ਫੈਕਟਰੀ 'ਤੇ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਛਾਪੇਮਾਰੀ ਦੌਰਾਨ ਪੁਲਸ ਨੇ 1 ਲੱਖ 27 ਹਜ਼ਾਰ ਲੀਟਰ ਲਾਹਣ ਅਤੇ ਗੈਰ-ਕਾਨੂੰਨੀ ਸ਼ਰਾਬ ਸਣੇ 3 ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਦੀ ਪੁਲਸ ਨੇ ਐੱਸ.ਪੀ. ਬਲਜੀਤ ਸਿੰਘ ਦੀ ਅਗਵਾਈ 'ਚ ਸਤਲੁਜ ਦਰਿਆ ਨੇੜੇ ਮੋਟਰ ਬੋਟ 'ਤੇ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੀ ਸ਼ਰਾਬ ਦੀ ਫੈਕਟਰੀ 'ਤੇ ਛਾਪੇਮਾਰੀ ਕੀਤੀ ਸੀ।
ਇਸ ਛਾਪੇਮਾਰੀ ਦੌਰਾਨ ਉਨ੍ਹਾਂ ਨੇ 1 ਲੱਖ 27 ਹਜ਼ਾਰ ਲੀਟਰ ਲਾਹਣ ਅਤੇ ਸ਼ਰਾਬ ਦੀਆਂ 300 ਬੋਤਲਾਂ ਸਣੇ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ ਜਾ ਰਹੀ ਹੈ।