ਫਿਰੋਜ਼ਪੁਰ: BSF ਦੇ ਜਵਾਨਾਂ ਨੇ ਪਾਕਿ ਤਸਕਰਾਂ ਨੂੰ ਭਜਾਉਣ ਲਈ ਕੀਤੀ ਗੋਲੀਬਾਰੀ, ਹੱਥ ਲੱਗੀ ਕਰੋੜਾਂ ਦੀ ਹੈਰੋਇਨ

Friday, Feb 19, 2021 - 10:31 AM (IST)

ਫਿਰੋਜ਼ਪੁਰ: BSF ਦੇ ਜਵਾਨਾਂ ਨੇ ਪਾਕਿ ਤਸਕਰਾਂ ਨੂੰ ਭਜਾਉਣ ਲਈ ਕੀਤੀ ਗੋਲੀਬਾਰੀ, ਹੱਥ ਲੱਗੀ ਕਰੋੜਾਂ ਦੀ ਹੈਰੋਇਨ

ਫ਼ਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ 10 ਕਿੱਲੋ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ਨੂੰ ਅਧਿਕਾਰੀਆਂ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਦਿੱਲੀ ਧਰਨੇ ’ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਰਕੇ ਰਸਤੇ ’ਚ ਹੋਈ ਮੌਤ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿ ਵਾਲੇ ਪਾਸੇ ਤੋਂ ਬੀ.ਐੱਸ.ਐੱਫ. ਦੇ ਜਵਾਨਾਂ ਨੇ ਘਣੀ ਧੁੰਦ ਦੌਰਾਨ ਫੈਂਸਿੰਗ ਦੇ ਨੇੜੇ ਅਜੀਬ ਤਰ੍ਹਾਂ ਦੀ ਹਲਚਲ ਵੇਖੀ। ਬੀਓਪੀ ਗੱਟੀ ਹਯਾਤ ਦੇ ਏਰੀਆ ਵਿਚ ਸਰਹੱਦ ’ਤੇ ਤਾਇਨਾਤ 29 ਬਟਾਲੀਅਨ ਦੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਫੈਂਸਿੰਗ ਵੱਲ ਵਧ ਰਹੇ ਪਾਕਿਸਤਾਨੀ ਸਮੱਗਲਰਾਂ ਨੂੰ ਲਲਕਾਰਿਆ ਅਤੇ ਜਦੋਂ ਉਹ ਨਹੀਂ ਰੁਕੇ ਤਾਂ ਮਜਬੂਰ ਹੋ ਕੇ ਬੀ.ਐੱਸ.ਐੱਫ. ਨੂੰ ਗੋਲੀਆਂ ਚਲਾਉਣੀਆਂ ਪਈਆਂ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਸਮੱਗਲਰ ਸੰਘਣੀ ਧੁੰਦ ਦਾ ਫ਼ਾਇਦਾ ਉਠਾਉਂਦੇ ਹੋਏ ਫੈਂਸਿੰਗ ਤੋਂ ਹੈਰੋਇਨ ਦੇ ਪੈਕੇਟ ਭਾਰਤੀ ਸਰਹੱਦ ਵਿੱਚ ਸੁੱਟ ਕੇ ਵਾਪਸ ਭੱਜ ਗਏ। ਬੀ.ਐੱਸ.ਐੱਫ. ਦੀ 29 ਬਟਾਲੀਅਨ ਦੇ ਜਵਾਨਾਂ ਵੱਲੋਂ ਜਦੋਂ ਇਸ ਏਰੀਆ ਵਿੱਚ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਗਿਆ ਤਾਂ ਉਥੇ ਉਨ੍ਹਾਂ ਨੂੰ ਹੈਰੋਇਨ ਦੇ 10 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਭਾਰ ਕਰੀਬ 10 ਕਿੱਲੋ ਦੱਸਿਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬੀ.ਐੱਸ.ਐੱਫ. ਨੇ ਸਰਚ ਆਪਰੇਸ਼ਨ ਜਾਰੀ ਰੱਖਿਆ।

ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ


author

rajwinder kaur

Content Editor

Related News