ਫਿਰੋਜ਼ਪੁਰ: ਕਾਲੌਨੀ ’ਚ ਕ੍ਰਿਕਟ ਖੇਡਣਾ ਪਿਆ ਮਹਿੰਗਾ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਚਲਾਈਆਂ ਗੋਲੀਆਂ

Thursday, Nov 18, 2021 - 02:41 PM (IST)

ਫਿਰੋਜ਼ਪੁਰ: ਕਾਲੌਨੀ ’ਚ ਕ੍ਰਿਕਟ ਖੇਡਣਾ ਪਿਆ ਮਹਿੰਗਾ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਚਲਾਈਆਂ ਗੋਲੀਆਂ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸ਼ਹਿਰ ਦੀ ਬੇਦੀ ਕਲੋਨੀ ਫੇਸ 2 ਵਿੱਚ ਅੱਜ ਸਵੇਰੇ ਕਰੀਬ 11 ਵਜੇ ਗਲੀ ਵਿੱਚ ਕ੍ਰਿਕਟ ਖੇਡਣ ਦੇ ਝਗੜੇ ਨੂੰ ਲੈ ਕੇ ਗੋਲੀ ਚੱਲ ਗਈ, ਜਿਸ ਵਿਚ 3 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ’ਚ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਸਤਵਿੰਦਰ ਸਿੰਘ ਵਿਰਕ, ਐੱਸ.ਐੱਚ.ਓ. ਇੰਸਪੈਕਟਰ ਮਨੋਜ ਕੁਮਾਰ ਅਤੇ ਏ.ਐੱਸ.ਆਈ. ਸ਼ਰਮਾ ਸਿੰਘ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਜ਼ਖਮੀ ਵਿਅਕਤੀਆਂ ਦੇ ਬਿਆਨ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ 580 ਸਾਲ ਬਾਅਦ ਲੱਗ ਰਿਹੈ ਲੰਬੀ ਮਿਆਦ ਦਾ ‘ਚੰਦਰ ਗ੍ਰਹਿਣ’, ਜਾਣੋ ਸਮਾਂ ਅਤੇ ਭਾਰਤ 'ਚ ਕਿੱਥੇ ਆਵੇਗਾ ਨਜ਼ਰ

ਜ਼ਖ਼ਮੀਆਂ ਨੇ ਦੱਸਿਆ ਕਿ ਕੁਝ ਲੋਕ ਗਲੀ ਵਿਚ ਕ੍ਰਿਕਟ ਖੇਡ ਰਹੇ ਸਨ। ਉਨ੍ਹਾਂ ਨੂੰ ਥੋੜਾ ਦੂਰ ਜਾ ਕੇ ਖੇਡਣ ਸਬੰਧੀ ਕਹਿਣ ’ਤੇ ਉਹ ਗੁੱਸੇ ਵਿਚ ਆ ਗਏ। ਥੋੜੀ ਦੇਰ ਬਾਅਦ ਉਹ ਅਣਪਛਾਤੇ ਲੋਕਾਂ ਨੂੰ ਆਪਣੇ ਨਾਲ ਲੈ ਆਏ ਅਤੇ ਲੜਾਈ ਝਗੜਾ ਕਰਨ ਲੱਗੇ, ਜਿਸ ਦੌਰਾਨ ਉਨ੍ਹਾਂ ਨੇ ਗੋਲੀਆਂ ਵੀ ਚਲਾ ਦਿੱਤੀਆਂ। ਝਗੜੇ ਵਿਚ ਪ੍ਰਦੀਪ ਪੁੱਤਰ ਰੇਸ਼ਮ ਸਿੰਘ ਦੀ ਲੱਤ ਵਿਚ ਗੋਲੀ ਲੱਗ ਗਈ ਅਤੇ ਹਰਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ ਤੇਜ਼ਧਾਰ ਹਥਿਆਰ ਲੱਗਣ ਨਾਲ ਜ਼ਖ਼ਮੀ ਹੋ ਗਏ। ਇਸ ਲੜਾਈ ਦੌਰਾਨ ਇਕ ਹੋਰ ਵਿਅਕਤੀ ਨੂੰ ਸੱਟਾਂ ਲੱਗੀਆਂ। ਥਾਣਾ ਸਿਟੀ ਦੇ ਏ.ਐੱਸ.ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਖ਼ਮੀਆਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀ ਹੋਏ ਵਿਅਕਤੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ


author

rajwinder kaur

Content Editor

Related News