ਕਾਂਗਰਸੀ ਸਰਪੰਚ ਨੇ ਨਸ਼ਾ ਤਸਕਰ ਦੇ ਘਰ ਬੋਲਿਆ ਧਾਵਾ, ਪੁੱਤ ਨੇ ਕਿਹਾ 'ਮੈਂ ਨਸ਼ਾ ਕਰਾਂਗਾ'

06/21/2019 4:39:11 PM

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਜਾਮਾ ਰਖੜਿਆ ਉਤਾੜ ਦੇ ਕਾਂਗਰਸੀ ਸਰਪੰਚ ਅਤੇ ਉਸ ਦੇ ਪਰਿਵਾਰ ਵਲੋਂ ਆਪਣੇ ਹੀ ਪੁੱਤਰ ਨੂੰ ਨਸ਼ਾ ਕਰਨ ਤੋਂ ਰੋਕਣ ਲਈ ਉਸ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਦਿਆਂ ਕਾਂਗਰਸੀ ਸਰਪੰਚ ਨੇ ਪੁਲਸ 'ਤੇ ਨਸ਼ਾ ਤਸਕਰਾਂ ਨਾਲ ਮਿਲੀ ਭੁਗਤ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਸ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। ਜਾਣਕਾਰੀ ਅਨੁਸਾਰ ਕਾਂਗਰਸੀ ਸਰਪੰਚ ਨੇ ਨਸ਼ਾ ਤਸਕਰ ਦੇ ਘਰ ਛਾਪੇਮਾਰੀ ਕਰਦਿਆਂ ਆਪਣੇ ਪੁੱਤਰ ਨੂੰ ਨਸ਼ੇ ਦੀ ਹਾਲਤ 'ਚ ਕਾਬੂ ਕਰ ਲਿਆ ਪਰ ਉਸ ਦੇ ਨਾਲ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਸਰਪੰਚ ਨੇ ਆਪਣੇ ਵੱਡੇ ਪੁੱਤਰ ਨਾਲ ਮਿਲ ਕੇ ਆਪਣੇ ਛੋਟੇ ਪੁੱਤਰ ਦੀ ਕੁੱਟਮਾਰ ਕਰ ਦਿੱਤੀ, ਜੋ ਨਸ਼ੇ ਦੀ ਹਾਲਤ 'ਚ ਸੀ।

ਉਨ੍ਹਾਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਨਸ਼ਾ ਕਰਨ ਤੋਂ ਮੰਨਾ ਕੀਤਾ ਪਰ ਉਸ ਨੇ ਕਿਹਾ ਕਿ ਮੈਂ ਨਸ਼ਾ ਕਰਾਂਗਾ। ਦੱਸ ਦੇਈਏ ਕਿ ਕਾਂਗਰਸੀ ਸਰਪੰਚ ਨੇ ਨਸ਼ਾ ਤਸਕਰਾਂ ਦੇ ਘਰ ਛਾਪੇਮਾਰੀ ਕਰਨ ਲਈ ਪੁਲਸ ਨੂੰ ਕਿਹਾ ਸੀ ਪਰ ਪੁਲਸ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਸੀ, ਜਿਸ ਕਾਰਨ ਸਰਪੰਚ ਨੇ ਆਪ ਹੀ ਨਸ਼ਾ ਤਸਕਰਾਂ ਨੇ ਘਰ ਧਾਵਾ ਬੋਲ ਦਿੱਤਾ।

rajwinder kaur

This news is Content Editor rajwinder kaur