ਫਿਰੋਜ਼ਪੁਰ ’ਚ ਸਾਹਮਣੇ ਆਇਆ ਕੋਰੋਨਾ ਪਾਜ਼ੇਟਿਵ ਦਾ ਪਹਿਲਾ ਮਰੀਜ਼

04/17/2020 11:53:46 AM

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ’ਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆ ਗਿਆ ਹੈ। ਕੋਰੋਨਾ ਵਾਇਰਸ ਦਾ ਪਾਜ਼ੇਟਿਵ ਮਰੀਜ਼ ਏ.ਸੀ.ਪੀ. ਲੁਧਿਆਣਾ ਦਾ ਗਨਮੈਨ ਹੈ, ਜਿਸ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਗੰਨਮੈਨ ਜ਼ਿਲਾ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਦੇ ਨੇੜਲੇ ਪਿੰਡ ਵਾੜਾ ਭਾਈ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਮਰੀਜ਼ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਇਹ ਪੁਸ਼ਟੀ ਫਿਰੋਜ਼ਪੁਰ ਦੇ ਡੀ.ਸੀ ਵਲੋਂ ਫੋਨ ’ਤੇ ਕੀਤੀ ਗਈ ਹੈ, ਜਿਸ ਦੀ ਲਿੱਖਤੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਡੀ.ਸੀ. ਨੇ ਦੱਸਿਆ ਕਿ ਉਕਤ ਮਰੀਜ਼ ਨੂੰ 1 ਅਪ੍ਰੈਲ ਤੋਂ ਹੀ ਕੁਆਰੰਟਾਈਨ ਕਰਕੇ ਰੱਖਿਆ ਹੋਇਆ ਸੀ। ਮਰੀਜ਼ ਅਤੇ ਉਸ ਦੇ ਮਾਤਾ, ਪਿਤਾ, ਪਤਨੀ ਅਤੇ ਬੇਟੇ ਨੂੰ ਅੱਜ ਸਿਵਲ ’ਚ ਭੇਜਿਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਪਿੰਡ ’ਚ ਇਨ੍ਹਾਂ ਨਾਲ ਤਾਲਮੇਲ ਰੱਖਣ ਵਾਲਿਆਂ ਦੀ ਵੀ ਭਲਕੇ ਤੋਂ ਸੈਂਪਲਿੰਗ ਕਰਵਾਈ ਜਾਵੇਗੀ। ਤਲਵੰਡੀ ਭਾਈ ਸਬ-ਤਹਿਸੀਲ ਦੇ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੀ ਅਗਵਾਈ ’ਚ ਪਿੰਡ ਵਾੜਾ ਭਾਈ ਕਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਇਸ ਪਿੰਡ ਨਾਲ ਜੁੜਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਇਹ ਮਰੀਜ਼ ਕਿਹੜੇ ਲੋਕਾਂ ਦੇ ਸਪੰਰਕ ’ਚ ਸੀ, ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - 'ਪਬ-ਜੀ' ਗੇਮ ਖੇਡਣ ਨਾਲ 18 ਸਾਲਾ ਨੌਜਵਾਨ ਦੀ ਹੋਈ ਮੌਤ

ਪੜ੍ਹੋ ਇਹ ਵੀ ਖਬਰ - ਮਾਸ਼ੂਕ ਨੂੰ ਛੱਡ ਫੁੱਲਾਂ ਵਾਲੀ ਗੱਡੀ ’ਚ ਕਿਸੇ ਹੋਰ ਨਾਲ ਲਾਵਾ ਲੈਣ ਚੱਲਾ ਸੀ ਲਾੜਾ, ਮਜ਼ਬੂਰਨ ਹੋਇਆ ਵਿਆਹ

ਪੜ੍ਹੋ ਇਹ ਵੀ ਖਬਰ - ਕੋਰੋਨਾ ਵਾਇਰਸ : ਪੰਜਾਬ ਅਤੇ ਚੰਡੀਗੜ੍ਹ ਦੇ ਚਮਗਿੱਦੜਾਂ ਦੀ ਰਿਪੋਰਟ ਨੈਗੇਟਿਵ

ਪਿੰਡ ’ਚ ਸਹਿਮ ਵਾਲਾ ਮਾਹੌਲ
ਭਰੋਸੇਯੋਗ ਸੂਤਰਾਂ ਮੁਤਾਬਕ 16 ਅਪ੍ਰੈਲ ਨੂੰ ਇਸ ਵਿਅਕਤੀ ਨੂੰ ਫੋਨ ਰਾਹੀਂ ਪਤਾ ਲੱਗਾ ਸੀ ਕਿ ਇਸ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਇਹ ਵਿਅਕਤੀ ਕਾਫੀ ਲੋਕਾਂ ਦੇ ਸੰਪਰਕ ’ਚ ਰਿਹਾ।

ਡੀ. ਸੀ. ਨੇ ਲੋਕਾਂ ਨੂੰ ਈਮਾਨਦਾਰੀ ਨਾਲ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ
ਜ਼ਿਲਾ ਫਿਰੋਜ਼ਪੁਰ ’ਚ ਪਹਿਲੇ ਕੋਰੋਨਾ ਕੇਸ ਦੀ ਪੁਸ਼ਟੀ ਕਰਦਿਆਂ ਜ਼ਿਲਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਮੇਰੀ ਫਿਰੋਜ਼ਪੁਰ ਵਾਸੀਆਂ ਨੂੰ ਅਪੀਲ ਹੈ ਕਿ ਪੂਰੀ ਈਮਾਨਦਾਰੀ ਨਾਲ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਦਾਣਾ ਮੰਡੀਆਂ ’ਚ ਕਣਕ ਦਾ ਸ਼ੀਜਨ ਚੱਲ ਰਿਹਾ ਹੈ, ਇਸ ਲਈ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਵੀ ਜਾਰੀ ਨਿਯਮਾਂ ਦੀ ਪਾਲਣਾ ਕਰਨ।

 

rajwinder kaur

This news is Content Editor rajwinder kaur