ਕੋਰੋਨਾ ਪੀੜਤ ਏ.ਸੀ.ਪੀ. ਦਾ ਗੰਨਮੈਨ ਕੋਵਿਡ-19 ਨੂੰ ਇੰਝ ਦੇ ਰਿਹੈ ਮਾਤ, ਵੀਡੀਓ ਵਾਇਰਲ
Tuesday, Apr 21, 2020 - 06:15 PM (IST)
ਫਿਰੋਜ਼ਪੁਰ (ਕੁਮਾਰ): ਲੁਧਿਆਣਾ ਦੇ ਏ.ਸੀ.ਪੀ. ਦੇ ਗੰਨਮੈਨ ਰਹੇ ਵਾੜਾ ਭਾਈ ਕਾ ਦੇ ਪੁਲਸ ਕਰਮਚਾਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੇ ਬਾਅਦ ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ ਅਤੇ ਉਸਦੇ ਪਰਿਵਾਰ ਤੇ ਜਿਨ੍ਹਾਂ-ਜਿਨ੍ਹਾਂ ਲੋਕਾਂ ਨੂੰ ਮਿਲਿਆ, ਉਨ੍ਹਾਂ 34 ਲੋਕਾਂ ਦੀ ਰਿਪੋਰਟ ਨੈਗਟਿਵ ਆਉਣ ਨਾਲ ਉਸਦੇ ਪਰਿਵਾਰ ਤੇ ਪਿੰਡ ਦੇ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ। ਇਨ੍ਹਾਂ ਦਿਨਾਂ 'ਚ ਗੰਨਮੈਨ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਸਿਵਲ ਹਸਪਤਾਲ ਵਿਚ ਦਾਖਲ ਹੋਣ ਦੇ ਬਾਅਦ ਖੂਬ ਕਸਰਤ ਕਰ ਰਿਹਾ ਹੈ ਤੇ ਆਪਣੀ ਸਿਹਤ ਦਾ ਪੂਰਾ ਧਿਆਨ ਰੱਖ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਜਿਵੇਂ ਉਹ ਪੂਰੀ ਤਰ੍ਹਾਂ ਵਿਸ਼ਵਾਸ਼ 'ਚ ਹੈ ਤੇ ਉਸ ਨੂੰ ਇਸ ਗੱਲ ਦਾ ਯਕੀਨ ਹੈ ਕਿ ਕੋਰੋਨਾ ਵਾਇਰਸ ਤੋਂ ਜਲਦੀ ਬਾਹਰ ਨਿਕਲ ਆਵੇਗਾ ਤੇ ਜਲਦੀ ਤੰਦਰੁਸਤ ਹੋ ਜਾਵੇਗਾ। ਉਸਦੇ ਆਤਮ ਵਿਸ਼ਵਾਸ਼ ਨੂੰ ਦੇਖਦੇ ਹੋਏ ਲੋਕਾਂ ਵਿਚ ਤੇ ਉਸਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਕੋਰੋਨਾ ਵਿਰੁੱਧ ਜੰਗ 'ਚ ਡਟੇ ਯੋਧਿਆਂ ਦੇ ਬੱਚਿਆਂ ਲਈ ਇਸ ਯੂਨੀਵਰਸਿਟੀ ਨੇ ਕੀਤਾ ਵਿਸ਼ੇਸ਼ ਐਲਾਨ
ਦੇਸ਼ ਦੁਨੀਆ ਵਿਚ ਕੋਰੋਨਾ ਦਾ ਕਹਿਰ
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਗ੍ਰਿਫਤ ਵਿਚ ਲੈ ਚੁੱਕਾ ਹੈ। ਸਾਰੇ ਵਿਸ਼ਵ ਵਿਚ ਹੁਣ ਤਕ ਕੋਰੋਨਾ ਦੇ 24,36,811 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 1,67,278 ਮੌਤਾਂ ਪੂਰੀ ਦੁਨੀਆ ਵਿਚ ਹੁਣ ਤਕ ਦਰਜ ਕੀਤੀਆਂ ਗਈਆਂ ਹਨ। ਭਾਰਤ ਵਿਚ ਹੁਣ ਤਕ 18539 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ ਇਸ ਨਾਲ 550 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ 'ਚੋਂ 251 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 61, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 48, ਹੁਸ਼ਿਆਰਪੁਰ ਤੋਂ 7, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ 16 ਪਾਜ਼ੇਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 11, ਫਤਹਿਗੜ੍ਹ ਸਾਹਿਬ 2, ਸੰਗਰੂਰ 3, ਬਰਨਾਲਾ 2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ 2, ਗੁਰਦਾਸਪੁਰ 1, ਫਿਰੋਜ਼ਪੁਰ 1, ਸ੍ਰੀ ਮੁਕਤਸਰ ਸਾਹਿਬ 1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 15 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 29 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਮੋਗਾ ਦਾ ਇਹ ਬਜ਼ੁਰਗ ਕੋਰੋਨਾ ਵਾਇਰਸ ਤੋਂ ਬਚਣ ਲਈ ਇਸ ਤਰ੍ਹਾਂ ਦੇ ਰਿਹੈ ਸੰਦੇਸ਼