ਫਿਰੋਜ਼ਪੁਰ 'ਚ ਵਧਿਆ ਕੋਰੋਨਾ ਦਾ ਕਹਿਰ, 8 ਨਵੇਂ ਕੇਸਾਂ ਦੀ ਹੋਈ ਪੁਸ਼ਟੀ

7/11/2020 4:03:32 PM

ਤਲਵੰਡੀ ਭਾਈ (ਗੁਲਾਟੀ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਹਕ ਫਿਰੋਜ਼ਪੁਰ ਜ਼ਿਲ੍ਹੇ ਅੱਜ 8 ਜਾਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ 'ਚ ਤਲਵੰਡੀ ਭਾਈ ਦੀ ਇਕ ਬੱਚੀ ਸਮੇਤ 3 ਜਾਣਿਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ ਜ਼ਿਲ੍ਹੇ 'ਚ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ 3 ਮਾਮਲੇ ਵਾਰਡ ਨੰਬਰ 06 ਨਾਲ ਸਬੰਧਤ ਹੈ, ਜਿਸ 'ਚ ਇਕ 6 ਸਾਲ ਦੀ ਬੱਚੀ ਵੀ ਸ਼ਾਮਲ ਹੈ। ਤਲਵੰਡੀ ਭਾਈ 'ਚ ਪੀੜਤ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ।

ਇਹ ਵੀ ਪੜ੍ਹੋ:  ਪੜ੍ਹਾਈ 'ਚ ਮਾਰੀਆਂ ਖੂਬ ਮੱਲਾਂ ਪਰ ਫਿਰ ਵੀ ਨਾ ਮਿਲੀ ਨੌਕਰੀ, ਇੰਝ ਚਲਾ ਰਿਹੈ ਘਰ (ਵੀਡੀਓ)

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 7503 ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1076, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1177, ਲੁਧਿਆਣਾ 'ਚ 1287, ਸੰਗਰੂਰ 'ਚ 622 ਕੇਸ, ਪਟਿਆਲਾ 'ਚ 508, ਮੋਹਾਲੀ (ਐੱਸ. ਏ. ਐੱਸ. ਨਗਰ) 361, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 244, ਤਰਨਤਾਰਨ 218, ਹੁਸ਼ਿਆਰਪੁਰ 'ਚ 197, ਨਵਾਂਸ਼ਹਿਰ 'ਚ 186, ਮੁਕਤਸਰ 144, ਫਤਿਹਗੜ੍ਹ ਸਾਹਿਬ 'ਚ 142, ਫਰੀਦਕੋਟ 149,  ਰੋਪੜ 'ਚ 124, ਮੋਗਾ 'ਚ 138, ਫਾਜ਼ਿਲਕਾ 103, ਫਿਰੋਜ਼ਪੁਰ 'ਚ 147, ਬਠਿੰਡਾ 128, ਕਪੂਰਥਲਾ 126, ਬਰਨਾਲਾ 'ਚ 72, ਮਾਨਸਾ 'ਚ 57 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 5184 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2055 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 191 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:  ਪਟਿਆਲਾ 'ਚ ਭਿਆਨਕ ਰੂਪ ਧਾਰ ਰਿਹੈ ਕੋਰੋਨਾ 32 ਹੋਰ ਨਵੇਂ ਕੇਸ ਆਏ ਸਾਹਮਣੇ


Shyna

Content Editor Shyna