ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, ਵੱਡੀ ਗਿਣਤੀ ''ਚ ਮਾਮਲੇ ਆਏ ਸਾਹਮਣੇ

Thursday, Jul 30, 2020 - 06:06 PM (IST)

ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, ਵੱਡੀ ਗਿਣਤੀ ''ਚ ਮਾਮਲੇ ਆਏ ਸਾਹਮਣੇ

ਫਿਰਜ਼ੋਪੁਰ (ਕੁਮਾਰ): ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ 'ਚ 38 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 38 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਲੋਕਾਂ 'ਚ ਹਫੜਾ-ਦਫੜੀ ਮਚ ਗਈ ਹੈ, ਜਦਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਅਜੇ ਬਹੁਤ ਸਾਰੇ ਲੋਕਾਂ ਦੀ ਕੋਰੋਨਾ ਰਿਪੋਰਟ ਸਬੰਧੀ ਕਰਾਵਏ ਗਏ ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਸਿਹਤ ਵਿਭਾਗ ਵਲੋਂ ਜਿਨ੍ਹਾਂ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਉਨ੍ਹਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦੋ ਮਾਸੂਮ ਭਰਾਵਾਂ ਦੀ ਪਾਣੀ ਦੀ ਖੱਡ 'ਚ ਡੁੱਬਣ ਕਾਰਨ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ

ਦੱਸਣਯੋਗ ਹੈ ਕਿ  ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ 'ਕੋਵਿਡ-19' ਦੀ ਰਫ਼ਤਾਰ ਥੰਮ੍ਹਣ ਦਾ ਨਾਮ ਨਹੀਂ ਲੈ ਰਹੀ ਹੈ। ਪਿਛਲੇ 24 ਘੰਟਿਆਂ ਦੇ ਅੰਦਰ ਦੇਸ਼ ਭਰ 'ਚ 52,123 ਨਵੇਂ ਮਾਮਲੇ ਸਾਹਮਣੇ ਆਏ ਹਨ। ਪਹਿਲੀ ਵਾਰ ਭਾਰਤ ਵਿਚ ਇਕ ਦਿਨ ਦੇ ਅੰਕੜਿਆਂ ਦੀ ਗਿਣਤੀ 50 ਹਜ਼ਾਰ ਤੋਂ ਪਾਰ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ 24 ਘੰਟਿਆਂ ਦੇ ਅੰਦਰ 775 ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: ਸਿਰਫਿਰੇ ਆਸ਼ਕ ਦੀ ਕਰਤੂਤ, ਸੈਰ ਕਰਨ ਜਾ ਰਹੀ ਕੁੜੀ ਨਾਲ ਕੀਤੀ ਘਿਨੌਣੀ ਹਰਕਤ

ਇਹ ਵੀ ਪੜ੍ਹੋ: ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ ਮੁੜ ਸੁਰਖੀਆਂ 'ਚ, ਅਣਜਾਣ ਵਿਅਕਤੀਆਂ ਵਲੋਂ ਲਿਫ਼ਾਫ਼ਿਆ 'ਚ ਬੰਦ ਕਰਕੇ ਸੁੱਟੇ ਫੋਨ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1721, ਲੁਧਿਆਣਾ 2833, ਜਲੰਧਰ 2165, ਮੋਹਾਲੀ 'ਚ 770, ਪਟਿਆਲਾ 'ਚ 1588, ਹੁਸ਼ਿਆਰਪੁਰ 'ਚ 536, ਤਰਨਾਰਨ 336, ਪਠਾਨਕੋਟ 'ਚ 353, ਮਾਨਸਾ 'ਚ 112, ਕਪੂਰਥਲਾ 242, ਫਰੀਦਕੋਟ 271, ਸੰਗਰੂਰ 'ਚ 1019, ਨਵਾਂਸ਼ਹਿਰ 'ਚ 299, ਰੂਪਨਗਰ 234, ਫਿਰੋਜ਼ਪੁਰ 'ਚ 335, ਬਠਿੰਡਾ 331, ਗੁਰਦਾਸਪੁਰ 490, ਫਤਿਹਗੜ੍ਹ ਸਾਹਿਬ 'ਚ 333, ਬਰਨਾਲਾ 179, ਫਾਜ਼ਿਲਕਾ 263, ਮੋਗਾ 316, ਮੁਕਤਸਰ ਸਾਹਿਬ 271 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 361 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

Shyna

Content Editor

Related News