ਫਿਰੋਜ਼ਪੁਰ ਅਦਾਲਤ "ਚ ਵੱਡੀ ਗਿਣਤੀ ਪੁਲਸ ਫੋਰਸ ਤਾਇਨਾਤ, ਕੋਰਟ ਕਰਵਾਈ ਗਈ ਖਾਲ੍ਹੀ

Monday, Apr 06, 2026 - 10:44 AM (IST)

ਫਿਰੋਜ਼ਪੁਰ ਅਦਾਲਤ "ਚ ਵੱਡੀ ਗਿਣਤੀ ਪੁਲਸ ਫੋਰਸ ਤਾਇਨਾਤ, ਕੋਰਟ ਕਰਵਾਈ ਗਈ ਖਾਲ੍ਹੀ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੂੰ ਇਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਕੀ ਭਰੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਅਤੇ ਤੁਰੰਤ ਪੁਲਸ ਅਧਿਕਾਰੀ ਅਤੇ ਭਾਰੀ ਪੁਲਸ ਫੋਰਸ ਅਦਾਲਤ ਕੰਪਲੈਕਸ ਵਿਚ ਪਹੁੰਚ ਗਈ। ਸੁਰੱਖਿਆ ਦੇ ਮੱਦੇਨਜ਼ਰ ਪੁਲਸ ਵੱਲੋਂ ਵਕੀਲਾਂ ਅਤੇ ਆਮ ਲੋਕਾਂ ਨੂੰ ਅਦਾਲਤ ਦੇ ਅੰਦਰ ਦਾਖਲ ਨਾ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਅਦਾਲਤ ਨੂੰ ਖਾਲ੍ਹੀ ਕਰਵਾ ਲਿਆ ਗਿਆ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਇਸ ਪਿੰਡ ਵਿਚ ਪੈ ਗਏ ਅਨੋਖੇ ਮਤੇ, ਪੰਚਾਇਤ ਨੇ ਕੀਤੇ ਵੱਡੇ ਐਲਾਨ

ਪੁਲਸ ਟੀਮਾਂ ਵੱਲੋਂ ਪੂਰੇ ਅਦਾਲਤ ਕੰਪਲੈਕਸ ਵਿਚ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਫਿਰੋਜ਼ਪੁਰ ਅਦਾਲਤ ਨੂੰ ਅਜਿਹੀ ਧਮਕੀ ਮਿਲੀ ਹੋਵੇ। ਇਸ ਤੋਂ ਕੁਝ ਸਮਾਂ ਪਹਿਲਾਂ ਵੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਆਈ ਸੀ ਪਰ ਉਸ ਸਮੇਂ ਚਲਾਈ ਗਈ ਸਰਚ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਸੀ। ਫਿਲਹਾਲ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News