ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ, ਪੜ੍ਹੋ ਕਿਉਂ

Wednesday, Aug 12, 2026 - 12:05 PM (IST)

ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ, ਪੜ੍ਹੋ ਕਿਉਂ

ਫਿਰੋਜ਼ਪੁਰ (ਸੰਨੀ ਚੋਪੜਾ, ਸੋਨੂੰ, ਚੋਪੜਾ) : ਫਿਰੋਜ਼ਪੁਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ 'ਚ ਹਲਚਲ ਮਚ ਗਈ ਹੈ। ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖ਼ਾਲੀ ਕਰਾਇਆ ਗਿਆ ਹੈ ਅਤੇ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਕੋਰਟ ਦਾ ਕੰਮਕਾਜ ਦੁਪਹਿਰ 1 ਵਜੇ ਤੱਕ ਬੰਦ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...

ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੋਰਟ ਕੰਪਲੈਕਸ 'ਚ ਸੁਰੱਖਿਆ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਵੀ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ : SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਕੀ ਕਿਸ ਵੱਲੋਂ ਦਿੱਤੀ ਗਈ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ। ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News