ਫਿਰੋਜ਼ਪੁਰ : ਅਦਾਲਤ 'ਚ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)
Monday, Mar 18, 2019 - 05:57 PM (IST)
 
            
            ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਦੀ ਅਦਾਲਤ 'ਚ ਤਾਰੀਕ ਭੁਗਤਣ ਆਏ ਇਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦੇਣ ਦੀ ਵਾਰਦਾਤ ਸਾਹਮਣੇ ਆਈ ਹੈ। ਹਮਲੇ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਦੋਸ਼ੀ ਫਰਾਰ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਜ਼ਖਮੀ ਹਾਲਤ 'ਚ ਵਿਅਕਤੀ ਨੂੰ ਹਸਪਤਾਲ ਦਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ 'ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਬਾਥਰੂਮ ਕਰਨ ਜਾ ਰਿਹਾ ਸੀ। ਨੌਜਵਾਨ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਅੰਮ੍ਰਿਤਸਰੀ ਗੇਟ ਫਿਰੋਜ਼ਪੁਰ ਸ਼ਹਿਰ ਤੋਂ ਹੋਈ ਹੈ। ਦੱਸ ਦੇਈਏ ਕਿ ਉਕਤ ਨੌਜਵਾਨ 'ਤੇ ਪਹਿਲਾਂ ਵੀ ਉਕਤ ਹਮਲਾਵਰਾਂ ਵਲੋਂ ਹਮਲਾ ਕੀਤਾ ਗਿਆ ਸੀ, ਜਿਸ ਦੀ ਤਰੀਕ ਭੁਗਤਣ ਉਹ ਅੱਜ ਅਦਾਲਤ 'ਚ ਆਇਆ ਹੋਇਆ ਸੀ।


 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            