ਫ਼ਿਰੋਜ਼ਪੁਰ ''ਚ ਕੋਰੋਨਾ ਦੇ ਨਾਲ-ਨਾਲ ਡੇਂਗੂ ਦਾ ਕਹਿਰ, 58 ਡੇਂਗੂ ਮਰੀਜ਼ਾਂ ਦੀ ਹੋਈ ਪਛਾਣ

07/09/2020 6:15:37 PM

ਫ਼ਿਰੋਜ਼ਪੁਰ (ਕੁਮਾਰ, ਮਨਦੀਪ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਫ਼ਿਰੋਜ਼ਪੁਰ 'ਚ ਕੋਰੋਨਾ ਦੇ ਕਹਿਰ ਦੇ ਨਾਲ-ਨਾਲ ਡੇਂਗੂ ਦਾ ਪ੍ਰਕੋਪ ਵੀ ਵੱਧਣਾ ਲੱਗਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਬੀ.ਐੱਸ.ਐੱਫ. ਦੇ 8 ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਦੂਜਾ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਡੇਂਗੂ ਦਾ ਪ੍ਰਕੋਪ ਵੀ ਵੱਧਣ ਹੁਣ ਤੱਕ ਕਰੀਬ 58 ਡੇਂਗੂ ਦੇ ਮਰੀਜ਼ਾਂ ਦੀ ਪਛਾਣ ਹੋਈ ਹੈ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਜਾਰੀ ਹੈ। ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਕੋਰੋਨਾ ਅਤੇ ਡੇਂਗੂ ਦੇ ਮਰੀਜ਼ਾਂ ਦੇ ਇਲਜਾ ਲਈ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ: 58 ਸਾਲਾਂ ਦੇ ਹੋਏ ਸੁਖਬੀਰ ਬਾਦਲ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

ਦੱਸਣਯੋਗ ਹੈ ਕਿ ਦੇਸ਼ 'ਚ ਕੋਵਿਡ-19 ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ ਵਾਇਰਸ ਦੇ ਸਭ ਤੋਂ ਵਧੇਰੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 487 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਵਲੋਂ ਵੀਰਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 7,67,296 ਹੋ ਗਈ ਹੈ। ਇਸ ਸਮੇਂ ਦੌਰਾਨ ਹੀ 487 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 21,129 ਹੋ ਗਿਆ ਹੈ। ਇਸ ਦੌਰਾਨ ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵਧੀ ਹੈ ਅਤੇ 19,547 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,76,378 ਲੋਕ ਰੋਗ ਮੁਕਤ ਹੋ ਚੁੱਕੇ ਹਨ। 

ਇਹ ਵੀ ਪੜ੍ਹੋ: ਬੇਅਦਬੀ ਕਾਂਡ: ਡੇਰਾ ਸੱਚਾ ਸੌਦਾ ਦੇ ਤਿੰਨ ਮੈਂਬਰਾਂ ਦੇ ਗ੍ਰਿਫ਼ਤਾਰੀ ਵਰੰਟ ਜਾਰੀ


Shyna

Content Editor

Related News