ਬਾਦਲ ਖਿਲਾਫ ਮਾਣਹਾਨੀ ਦਾ ਕੇਸ ਕਰੇਗਾ ਸ਼੍ਰੋਮਣੀ ਅਕਾਲੀ ਦਲ (ਅ) (ਵੀਡੀਓ)

09/19/2018 5:16:11 PM

ਫਿਰੋਜ਼ਪੁਰ (ਬਿਊਰੋ) - ਅਕਾਲੀ ਦਲ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਧਿਆਨ ਸਿੰਘ ਮੰਡ 'ਤੇ ਵਿਦੇਸ਼ਾਂ 'ਚੋਂ ਆਈ ਫੰਡਿਗ ਨਾਲ ਪਲਾਟ ਖਰੀਦਣ ਦੇ ਦੋਸ਼ ਲਗਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਧਿਆਨ ਸਿੰਘ ਮੰਡ ਵਾਲਾ ਦੇ ਹੱਕ 'ਚ ਨਿੱਤਰ ਆਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਨੇ ਸੁਖਬੀਰ ਬਾਦਲ ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ 'ਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੇਅਦਬੀ ਮਾਮਲੇ 'ਚ ਬੁਰੀ ਤਰ੍ਹਾਂ ਫਸ ਚੁੱਕਾ ਹੈ ਇਸ ਲਈ ਉਹ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਬਿਆਨ ਦੇ ਰਿਹਾ ਹੈ। ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਨੇ ਦਾਅਵਾ ਕੀਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ। 

ਦੱਸਣਯੋਗ ਹੈ ਕਿ ਫਰੀਦਕੋਟ ਰੈਲੀ 'ਚ ਸੁਖਬੀਰ ਬਾਦਲ ਨੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ 'ਤੇ ਦੋਸ਼ ਲਗਾਏ ਸੀ ਜਿਸ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ।


Related News