ਫਿਰੋਜ਼ਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ''ਚ ਸੰਘਰਸ਼ੀ ਯੋਧਿਆਂ ਦੀਆਂ ਲਾਈਆਂ ਗਈਆਂ ਤਸਵੀਰਾਂ

Saturday, Nov 28, 2026 - 03:50 PM (IST)

ਫਿਰੋਜ਼ਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ''ਚ ਸੰਘਰਸ਼ੀ ਯੋਧਿਆਂ ਦੀਆਂ ਲਾਈਆਂ ਗਈਆਂ ਤਸਵੀਰਾਂ

ਫਿਰੋਜ਼ਪੁਰ (ਕੁਮਾਰ) : ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸੁਤੰਤਰਤਾ ਸੰਗਰਾਮ 'ਚ ਵਿਸ਼ੇਸ਼ ਕੁਰਬਾਨੀਆਂ ਦੇਣ ਵਾਲੇ ਸੰਘਰਸ਼ੀ ਯੋਧਿਆਂ ਦੀਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਦੀ ਐਂਟਰੈਂਸ ਅਤੇ ਅਤੇ ਪਹਿਲੀ ਮੰਜ਼ਿਲ 'ਤੇ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਤਸਵੀਰ ਗੈਲਰੀ ਦਾ ਅੱਜ ਏ. ਡੀ. ਸੀ. ਫਿਰੋਜ਼ਪੁਰ ਕ੍ਰਿਸ਼ਨ ਪਾਲ ਰਾਜਪੂਤ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ (ਰਜਿ: 196) ਪੰਜਾਬ ਦੇ ਫਿਰੋਜ਼ਪੁਰ ਪ੍ਰਧਾਨ ਪ੍ਰਵੀਨ ਕੁਮਾਰ, ਸਰਪ੍ਰਸਤ ਹਰਜਿੰਦਰ ਪਾਲ ਸਿੰਘ ਖਾਲਸਾ, ਦਰਸ਼ਨ ਸਿੰਘ ਸੋਡੇ ਵਾਲਾ ਵਾਲਾ ਉਪ ਪ੍ਰਧਾਨ ਪੰਜਾਬ ਅਤੇ ਇਕਬਾਲ ਸਿੰਘ ਆਦਿ ਦੇ ਅਗਵਾਈ 'ਚ ਆਯੋਜਿਤ ਕੀਤੇ ਗਏ ਸਮਾਰੋਹ ਦੇ ਦੌਰਾਨ ਏ. ਡੀ. ਸੀ. ਫਿਰੋਜ਼ਪੁਰ ਨੇ ਕਿਹਾ ਕਿ ਇਨ੍ਹਾਂ ਸੁਤੰਤਰਤਾ ਸੈਨਾਨੀਆਂ ਨੇ ਸਾਨੂੰ ਆਜ਼ਾਦੀ ਦਿਵਾਉਣ ਅਤੇ ਦੇਸ਼ ਨੂੰ ਅੰਗਰੇਜ਼ੀ ਹੁਕੂਮਤ ਤੋਂ ਆਜ਼ਾਦ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਜੀਵਨ ਭਰ ਉਹ ਸੰਘਰਸ਼ ਕਰਦੇ ਰਹੇ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਅਤੇ ਪੂਰੇ ਦੇਸ਼ ਨੂੰ ਮਾਣ ਹੈ ਅਤੇ ਅੱਜ ਲੋੜ ਹੈ ਕਿ ਇਨ੍ਹਾਂ ਸੁਤੰਤਰਤਾ ਸੈਨਾਨੀਆਂ ਵਲੋਂ ਦਿਖਾਏ ਗਏ ਰਸਤੇ 'ਤੇ ਚੱਲ ਕੇ ਦੇਸ਼ ਦੀ ਆਜ਼ਾਦੀ ਦੀ ਰੱਖਿਆ ਕੀਤੀ ਜਾਵੇ।

ਏ. ਡੀ. ਸੀ. ਕ੍ਰਿਸ਼ਨਪਾਲ ਰਾਜਪੂਤ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਦੀ ਐਂਟਰੈਂਸ ਦੇ ਗਰਾਊਂਡ ਫਲੋਰ ਅਤੇ ਪਹਿਲੀ ਮੰਜ਼ਿਲ 'ਤੇ ਇਹ ਜੋ ਮਹਾਨ ਯੋਧਿਆਂ ਦੀ ਤਸਵੀਰ ਗੈਲਰੀ ਬਣਾਈ ਗਈ ਹੈ, ਇਸਨੂੰ ਦੇਖ ਕੇ ਸਾਡੇ ਨੌਜਵਾਨਾਂ ਨੂੰ ਸੁਤੰਤਰਤਾ ਸੰਗਰਾਮ ਅਤੇ ਸੁਤੰਤਰਤਾ ਸੈਨਾਨੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਅਤੇ ਸਬੰਧੀ ਜਾਣਕਾਰੀ ਮਿਲ ਸਕੇਗੀ ਅਤੇ ਉਹ ਉਨ੍ਹਾਂ ਦੁਆਰਾ ਦਿਖਲਾਏ ਗਏ ਰਸਤੇ ਤੇ ਚੱਲ ਸਕਣਗੇ। ਏ. ਡੀ. ਸੀ. ਫਿਰੋਜ਼ਪੁਰ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਜੇਕਰ ਕੋਈ ਵੀ ਸੁਤੰਤਰਤਾ ਸੈਨਾਨੀ ਪਰਿਵਾਰ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲਣ ਲਈ ਆਉਂਦਾ ਹੈ ਤਾਂ ਉਨ੍ਹਾਂ ਦੀ ਹਰ ਗੱਲ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਏ. ਡੀ. ਸੀ. ਫਿਰੋਜ਼ਪੁਰ ਕ੍ਰਿਸ਼ਨਪਾਲ ਨੇ ਕਿਹਾ ਕਿ ਸੁਤੰਤਰਤਾ ਸੈਨਾਨੀ ਪਰਿਵਾਰ ਆਪਣੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਕਿਸੇ ਵੀ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲ ਸਕਦੇ ਹਨ। ਇਸ ਮੌਕੇ 'ਤੇ ਅਲੱਗ-ਅਲੱਗ ਸ਼ਹਿਰਾਂ ਤੋਂ ਆਏ ਹੋਏ ਸੁਤੰਤਰਤਾ ਸੈਨਾਨੀ ਪਰਿਵਾਰਾਂ ਦਾ ਉਨ੍ਹਾਂ ਨੇ ਸਵਾਗਤ ਕੀਤਾ ਗਿਆ ਅਤੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ ਏ. ਡੀ. ਸੀ. ਫਿਰੋਜ਼ਪੁਰ ਨੂੰ ਸਨਮਾਨਿਤ ਕੀਤਾ ਗਿਆ। 


author

Babita

Content Editor

Related News