ਸਰਕਾਰੀ ਬਿਲਡਿੰਗ ਦਾ ਹਾਲ, ਕੰਧਾਂ 'ਚੋਂ ਮੀਂਹ ਵਾਂਗ ਵਹਿ ਰਿਹਾ ਪਾਣੀ, ਪ੍ਰਸ਼ਾਸਨ ਬਣਿਆ ਮੂਕ ਦਰਸ਼ਕ

11/09/2022 10:26:20 PM

ਫਿਰੋਜ਼ਪੁਰ (ਸੰਨੀ ਚੋਪੜਾ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਬਚਾਉਣ ਦੇ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ। ਥਾਂ-ਥਾਂ ਫਲੈਕਸ ਬੋਰਡ ਲਗਾ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਦੇ ਆਪਣੇ ਖੁਦ ਦੇ ਦਫ਼ਤਰ 'ਚ ਦੀਵੇ ਥੱਲੇ ਹਨੇਰਾ ਨਜ਼ਰ ਆ ਰਿਹਾ ਹੈ, ਜੋ ਦੂਸਰਿਆਂ ਨੂੰ ਤਾਂ ਰੌਸ਼ਨੀ ਦਿਖਾ ਰਿਹਾ ਰਿਹਾ ਹੈ ਪਰ ਸਭ ਕੁਝ ਜਾਣਦੇ ਹੋਏ ਖੁਦ ਹਨੇਰੇ ਵਿੱਚ ਬੈਠਾ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਸਕੂਲਾਂ ’ਚ ਹੋਰ ਸੁਧਾਰ ਲਿਆਉਣ ਲਈ ਲਿਆ ਅਹਿਮ ਫ਼ੈਸਲਾ

ਫਿਰੋਜ਼ਪੁਰ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਿਲਡਿੰਗ ਦੀ ਹਾਲਤ ਖਸਤਾ ਹੋ ਚੁੱਕੀ ਹੈ ਕਿਉਂਕਿ ਬਾਥਰੂਮਾਂ ਦੀਆਂ ਟੂਟੀਆਂ ਦਾ ਪਾਣੀ ਕੰਧਾਂ ਰਾਹੀਂ ਬਾਹਰ ਨਿਕਲ ਰਿਹਾ ਹੈ, ਜਿੱਥੇ ਕਿਸੇ ਸਮੇਂ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਬਿਲਡਿੰਗ ਵਿੱਚ ਕਈ ਸਰਕਾਰੀ ਦਫ਼ਤਰ ਬਣੇ ਹੋਏ ਹਨ ਅਤੇ ਕਈ ਉੱਚ ਅਧਿਕਾਰੀ ਇੱਥੇ ਬੈਠਦੇ ਹਨ। ਲੋਕਾਂ ਦਾ ਵੀ ਇੱਥੇ ਕੰਮ ਕਰਵਾਉਣ ਲਈ ਆਉਣਾ-ਜਾਣਾ ਲੱਗਾ ਰਹਿੰਦਾ ਹੈ ਪਰ ਇਸ ਬਿਲਡਿੰਗ ਵੱਲ ਬਿਲਕੁੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਰਜਿਸਟਰੀ ਕਲਰਕ ਗ੍ਰਿਫ਼ਤਾਰ

ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਪਾਣੀ ਪਿਛਲੇ ਕਈ ਦਿਨਾਂ ਤੋਂ ਵਗ ਰਿਹਾ ਹੈ ਪਰ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੱਖਾਂ ਕਰੋੜਾਂ ਰੁਪਏ ਖਰਚ ਕਰਕੇ ਇਹ ਬਿਲਡਿੰਗ ਬਣਾਈ ਸੀ ਪਰ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਇਹ ਸਭ ਪੈਸਾ ਖਰਾਬ ਹੋ ਰਿਹਾ ਹੈ। ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਪਰ ਬਿਲਡਿੰਗ ਦੀ ਹਾਲਤ ਨੂੰ ਦੇਖਦਿਆਂ ਇੰਝ ਜਾਪਦਾ ਹੈ ਕਿ ਫਿਰੋਜ਼ਪੁਰ ਦਾ ਜ਼ਿਲ੍ਹਾ ਪ੍ਰਸ਼ਾਸਨ ਖੁਦ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News