ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ ਕੀਤੀ ਸੁਰੱਖਿਆ
Saturday, Sep 12, 2026 - 12:24 PM (IST)
ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਕੋਰਟ ਕੰਪਲੈਕਸ ਫਿਰੋਜ਼ਪੁਰ ਨੂੰ ਬੰਬ ਨਾਲ ਉਡਾਉਣ ਦੀ ਇੱਕ ਵਾਰ ਫਿਰ ਤੋਂ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵੱਲੋਂ ਡੌਗ ਸਕੁਐਡ ਅਤੇ ਬੰਬ ਨਿਰੋਧਕ ਟੀਮਾਂ ਨੂੰ ਨਾਲ ਲੈ ਕੇ ਕੋਰਟ ਕਪਲੈਕਸ 'ਚ ਸਰਚ ਆਪਰੇਸ਼ਨ ਚਲਾਇਆ ਗਿਆ ਅਤੇ ਬਰੀਕੀ ਨਾਲ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ। ਜਾਣਕਾਰੀਅਨੁਸਾਰ ਪਹਿਲਾਂ ਦੀ ਤਰ੍ਹਾਂ ਇਸ ਵਾਰ ਫਿਰ ਸ਼ਰਾਰਤੀ ਅਨਸਰਾਂ ਵੱਲੋਂ ਈ-ਮੇਲ ਭੇਜ ਕੇ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
ਧਮਕੀ ਮਿਲਣ ਤੋਂ ਬਾਅਦ ਦੁਪਹਿਰ 12 ਵਜੇ ਤੱਕ ਅਦਾਲਤੀ ਕੰਮ ਕਾਜ ਨੂੰ ਬੰਦ ਰੱਖਿਆ ਗਿਆ ਅਤੇ ਵਕੀਲਾਂ, ਕਲਰਕਾਂ ਅਤੇ ਆਮ ਲੋਕਾਂ ਨੂੰ ਦੁਪਹਿਰ 12 ਵਜੇ ਤੱਕ ਕੋਰਟ ਕੰਪਲੈਕਸ ਫਿਰੋਜ਼ਪੁਰ 'ਚ ਦਾਖ਼ਲ ਨਾ ਹੋਣ ਦੀ ਸਲਾਹ ਦਿੱਤੀ ਗਈ। ਜਾਣਕਾਰੀ ਅਨੁਸਾਰ ਅੱਜ ਫਿਰੋਜ਼ਪੁਰ 'ਚ ਲੋਕ ਅਦਾਲਤ ਵੀ ਲਗਾਈ ਜਾਣੀ ਹੈ ਅਤੇ ਇਸ ਧਮਕੀ ਤੋਂ ਬਾਅਦ ਲੋਕ ਅਦਾਲਤ ਦਾ ਕੰਮ ਵੀ ਦੇਰੀ ਨਾਲ ਸ਼ੁਰੂ ਕੀਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੜੀ ਗੰਭੀਰਤਾ ਨਾਲ ਚੈਕਿੰਗ ਕਰਨ ਉਪਰੰਤ ਇਸ ਤਰ੍ਹਾਂ ਦੀ ਕੋਈ ਵੀ ਚੀਜ਼ ਕੋਰਟ ਕਪਲੈਕਸ 'ਚ ਦੇਖਣ ਨੂੰ ਨਹੀਂ ਮਿਲੀ ਅਤੇ ਪੁਲਸ ਵੱਲੋਂ ਧਮਕੀ ਦੇਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਟੈਕਨੀਕਲ ਅਤੇ ਗੁਪਤ ਸੋਰਸਾਂ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ 4 ਵਾਰ ਧਮਕੀ ਮਿਲ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
