ਗੁਆਂਢੀ ਦੇਸ਼ ਵਲੋਂ ਉਡਾਏ ਜਾ ਰਹੇ ਡਰੋਨ ਨੇ ਫਿਰੋਜ਼ਪੁਰ 'ਚ ਲਵਾਏ 'ਠੀਕਰੀ ਪਹਿਰੇ' (ਵੀਡੀਓ)

Friday, Oct 11, 2019 - 12:18 PM (IST)

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਪਿਛਲੇ ਕਈ ਦਿਨਾਂ ਤੋਂ ਡਰੋਨ ਦੇਖਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਘਟਨਾ ਦੇ ਸਬੰਧ 'ਚ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਅਤੇ ਪੁਲਸ ਅਧਿਕਾਰੀਆਂ ਨੇ ਸਰਹੱਦੀ ਇਲਾਕਿਆਂ 'ਚ ਚੌਕਸੀ ਵਧਾ ਦਿੱਤੀ ਹੈ। ਸੁਰੱਖਿਆਂ ਮੁਲਾਜ਼ਮਾਂ ਵਲੋਂ ਸਰਹੱਦ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਤਾਂਕਿ ਗੁਆਂਢੀ ਦੇਸ਼ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਪਹੁੰਚਾ ਸਕੇ।

ਡਰੋਨ ਦੀਆਂ ਘਟਨਾਵਾਂ ਦੇ ਸਬੰਧ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਾਕਿਸਤਾਨ ਨੂੰ ਇਕ ਸਲਾਹ ਦਿੱਤੀ ਹੈ, ਜਿਸ 'ਚ ਉਨ੍ਹਾਂ ਨੇ ਪਾਕਿ ਨੂੰ ਕਿਹਾ ਕਿ ਉਹ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਆ ਜਾਵੇ। ਉਨ੍ਹਾਂ ਨੇ ਡਰੋਨ ਪ੍ਰਤੀ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ। ਵਿਧਾਇਕ ਪਿੰਕੀ ਨੇ ਲੋਕਾਂ ਨੂੰ ਚੌਕਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜੇਕਰ ਆਸਮਾਨ 'ਚ ਡਰੋਨ ਵਰਗੀ ਕੋਈ ਵੀ ਚੀਜ਼ ਉਡਦੀ ਹੋਈ ਦਿਖਾਈ ਦਿੰਦੀ ਹੈ ਤਾਂ ਉਹ ਉਸ ਦੀ ਸੂਚਨਾ ਸਥਾਨਕ ਪੁਲਸ ਨੂੰ ਦੇਣ।


author

rajwinder kaur

Content Editor

Related News